ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 13 ਮਾਰਚ
ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਬਣਦਿਆਂ ਹੀ ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਖਣਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇਗੀ। ਉਨ੍ਹਾਂ ਨੇ ਬੀਤੀ ਰਾਤ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਡਾ. ਚਰਨਜੀਤ ਨਾਲ ਸਾਬਕਾ ਮੰਤਰੀ ਤੇ ‘ਆਪ’ ਆਗੂ ਜਗਮੋਹਣ ਸਿੰਘ ਕੰਗ ਵੀ ਸਨ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪੇ ਭੇਟ ਕੀਤੇ ਗਏ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹਸਪਤਾਲ ਤੇ ਸਕੂਲ ਬਣਾਏ ਜਾਣਗੇ ਅਤੇ ਹਸਪਤਾਲਾਂ ਵਿੱਚ ਲੋੜੀਂਦੀ ਮਸ਼ੀਨਰੀ ਤੇ ਰੈਗੂਲਰ ਡਾਕਟਰ ਮੁਹੱਈਆ ਕਰਵਾਏ ਜਾਣਗੇ। ਸਕੂਲਾਂ ਵਿੱਚ ਸਾਰੀਆਂ ਅਸਾਮੀਆਂ ਪੂਰੀਆਂ ਕੀਤੀਆਂ ਜਾਣਗੀਆਂ।
ਵਿਧਾਇਕ ਡਾ. ਚਰਨਜੀਤ ਨੇ ਕਿਹਾ ਕਿ ਸੂਬੇ ਅੰਦਰ ਇਮਾਨਦਾਰ ਸਰਕਾਰ ਬਣਨ ਜਾ ਰਹੀ ਹੈ ਅਤੇ ਸਰਕਾਰ ਬਣਦਿਆਂ ਹੀ ਪੰਜਾਬ ਵਿੱਚੋਂ ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਸ਼ੇਰ ਸਿੰਘ, ਰਜਿੰਦਰ ਸਿੰਘ ਚੱਕਲਾਂ, ਨੰਬਰਦਾਰ ਬਾਵਾ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਕੁਲਵੀਰ ਸਿੰਘ, ਮੋਹਿਤ ਕੁਮਾਰ ਅਤੇ ਸੰਗਤ ਸਿੰਘ ਆਦਿ ਹਾਜ਼ਰ ਸਨ।