ਪੱਤਰ ਪ੍ਰੇਰਕ
ਕੁਰਾਲੀ, 12 ਫਰਵਰੀ
ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਨੇ ਪਿੰਡ ਗੋਸਲਾਂ ਤੇ ਸਹੌੜਾਂ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਜਿਥੇ ਵਿਜੇ ਸ਼ਰਮਾ ਨੂੰ ਆਪਣੀਆਂ ਸਮੱਸਿਆਵਾਂ ਵਾਰੇ ਜਾਣੂ ਕਰਵਾਇਆ। ਸ੍ਰੀ ਟਿੰਕੂ ਨੇ ਕਿਹਾ ਕਿ ਉਹ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹੋਣ ਦੇ ਨਾਤੇ ਹਲਕੇ ਦੀ ਹਰ ਸਮੱਸਿਆ ਅਤੇ ਮੰਗ ਉਨ੍ਹਾਂ ਦੇ ਧਿਆਨ ਵਿੱਚ ਹੈ। ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਮੁੜ ਬਣਨ ’ਤੇ ਹਲਕੇ ਨੂੰ ਵਿਕਾਸ ਦੇ ਪੱਖ ਤੋਂ ਮੋਹਰੀ ਹਲਕਾ ਬਣਾਇਆ ਜਾਵੇਗਾ।
ਨੌਜਵਾਨਾਂ ਨੇ ਟਿੰਕੂ ਦੀ ਚੋਣ ਮੁਹਿੰਮ ਭਖਾਈ
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜ਼ੇ ਸ਼ਰਮਾ ਟਿੰਕੂ ਦੀ ਚੋਣ ਮੁਹਿੰਮ ਨੂੰ ਨਿਊ ਚੰਡੀਗੜ੍ਹ ਦੇ ਕਈ ਪਿੰਡਾਂ ਵਿੱਚ ਨੌਜਵਾਨ ਵਰਗ ਵੱਲੋਂ ਹੁਲਾਰਾ ਦਿੱਤਾ ਜਾ ਰਿਹਾ ਹੈ। ਰੂਪਚੰਦ ਸਿਸੋਦੀਆ ਹੁਸ਼ਿਆਰਪੁਰ ਨੇ ਦੱਸਿਆ ਕਿ ਸੰਜੀਵ ਕੁਮਾਰ ਵਿੱਕੀ ਸਿੱਸਵਾਂ, ਰਣਜੀਤ ਸਿੰਘ ਨਗਲੀਆਂ, ਸਾਬਕਾ ਬਲਾਕ ਸਮਿਤੀ ਮੈਂਬਰ ਤੇਜੀ ਬਾਜਵਾ ਪੜੌਲ ਤੇ ਬਿੱਟੂ ਚਾਹਲ ਪੜੌਲ ਆਦਿ ਨੇ ਲੋਕਾਂ ਨਾਲ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।