ਪੱਤਰ ਪ੍ਰੇਰਕ
ਅਮਲੋਹ, 28 ਜੁਲਾਈ
ਇੱਥੇ ਕਾਂਗਰਸ ਦਫ਼ਤਰ ਵਿੱਚ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ’ਚ ਹੇਠ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਕਾਂਗਰਸੀ ਬਲਾਕ ਸਮਿਤੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਸਲਾਣਾ ਨੇ ਕਿਹਾ ਕਿ ਜੇਕਰ ਕਿਸੇ ਵਰਕਰ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਪਾਰਟੀ ਵੱਲੋਂ ਉਸ ਦਾ ਪੂੁਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਹਰੇਕ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਸ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸੇ ਦੌਰਾਨ ਦਫ਼ਤਰ ਵਿੱਚ ਜਗਵੀਰ ਸਿੰਘ ਸਲਾਣਾ ਦਾ ਹਲਕੇ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਜਿੰਦਰ ਸਿੰਘ ਭੱਟੋਂ ਤੇ ਸਾਥੀਆਂ ਨੇ ਸਨਮਾਨ ਕੀਤਾ। ਇਸ ਮੌਕੇ ਭੱਟੋਂ ਨੇ ਕਿਹਾ ਕਿ ਸ੍ਰੀ ਸਲਾਣਾ ਨੂੰ ਮੁੜ ਪ੍ਰਧਾਨ ਨਿਯੁਕਤ ਬਣਾਉਣ ਨਾਲ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਚੇਅਰਪਰਸਨ ਜਸਵੀਰ ਕੌਰ, ਉਪ ਚੇਅਰਮੈਨ ਬਲਵਿੰਦਰ ਸਿੰਘ ਗੁਰਧਨਪੁਰ ਆਦਿ ਹਾਜ਼ਰ ਸਨ।