ਪਲਾਟਾਂ ਤੇ ਦੁਕਾਨਾਂ ਦੇ ਬਕਾਇਆਂ ਦਾ ਨਿਬੇੜਾ ਜਲਦੀ ਕਰਾਂਗੇ: ਖੁੱਡੀਆਂ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ’ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ-ਨਿਪਟਾਰਾ ਨੀਤੀ (ਓਟੀਐੱਸ) ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਆੜ੍ਹਤੀਆਂ...
Advertisement
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਨਾਜ ਮੰਡੀਆਂ ਵਿੱਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ’ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ-ਨਿਪਟਾਰਾ ਨੀਤੀ (ਓਟੀਐੱਸ) ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਆੜ੍ਹਤੀਆਂ ਨੇ ਮੰਗ ਉਠਾਈ ਕਿ ਮੰਡੀਆਂ ਵਿੱਚ ਫ਼ਸਲ ਦੀ ਲੋਡਿੰਗ ਲਈ ਭੁਗਤਾਨ ਦਰ ਨੂੰ ਕਈ ਸਾਲਾਂ ਤੋਂ ਨਹੀਂ ਵਧਾਇਆ ਗਿਆ ਹੈ ਜਿਸ ਨੂੰ ਵਧਾਇਆ ਜਾਵੇ। ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਆੜ੍ਹਤੀਆਂ ਨੂੰ ਦੱਸਿਆ ਕਿ ਇਸ ਸਬੰਧੀ ਪ੍ਰਵਾਨਗੀ ਭਾਰਤ ਸਰਕਾਰ ਨੇ ਦੇ ਦਿੱਤੀ ਹੈ ਤੇ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
Advertisement
Advertisement
×