DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Operation Prahar 72 ਘੰਟਿਆਂ ’ਚ ਗੈਂਗਸਟਰਾਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਡੀਜੀਪੀ

ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ਵਿਰੁੱਧ ਆਪ੍ਰੇਸ਼ਨ ਸ਼ੁਰੂ; ਪੁਲੀਸ ਦੀਆਂ 2000 ਟੀਮਾਂ ਵੱਲੋਂ ਸੂਬੇ ਵਿੱਚ ਛਾਪੇਮਾਰੀ

  • fb
  • twitter
  • whatsapp
  • whatsapp
featured-img featured-img
ਡੀਜੀਪੀ ਗੌਰਵ ਯਾਦਵ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।
Advertisement

ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਗੈਰ ਸਮਾਜਿਕ ਅਨਸਰਾਂ ਦਾ ਖਾਤਮਾ ਕਰਨ ਲਈ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅਗਲੇ 72 ਘੰਟਿਆਂ ਦੌਰਾਨ ਗੈਂਗਸਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।

ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਦੀਆਂ 2000 ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਟੀਮਾਂ ਵੱਲੋਂ ਗੈਂਗਸਟਰਾਂ ਦੀ ਭਾਲ ਕਰਕੇ ਉਨ੍ਹਾਂ ਦਾ ਨੈਟਵਰਕ ਖਤਮ ਕੀਤਾ ਜਾ ਰਿਹਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਵਿਦੇਸ਼ਾਂ ਵਿੱਚ ਰਹਿਣ ਵਾਲੇ ਗੈਂਗਸਟਰਾਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੋਲ ਫਰੀ ਨੰਬਰ 93946 93946 ਉੱਥੇ ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਗੈਂਗਸਟਰਾਂ ਦਾ ਜੜ੍ਹ ਤੋਂ ਖਾਤਮਾ ਕੀਤਾ ਜਾ ਸਕੇ। ਡੀਜੀਪੀ ਨੇ ਐਲਾਨ ਕੀਤਾ ਕਿ ਚੰਗਾ ਕੰਮ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

Advertisement

Advertisement
Advertisement
×