ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਨਾਕਾਮ ਕਰ ਦਿਆਂਗੇ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ‘ਆਪ’ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ...
Advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਜਾਵੇਗਾ। ‘ਆਪ’ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ, ਜਦੋਂ ਹਰ ਕੋਈ ਪੁਲੀਸ ਦੀ ਦੁਰਵਰਤੋਂ ਬਾਰੇ ਗੱਲ ਕਰ ਰਿਹਾ ਸੀ ਅਤੇ ‘ਆਪ’ ਕੋਲ ਕੋਈ ਜਵਾਬ ਨਹੀਂ ਸੀ ਤਾਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਚਲਾਈ ਜਾ ਰਹੀ ਹੈ। ਪੰਜਾਬ ਦੇ ਲੋਕ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ‘ਆਪ’ ਤੇ ਭਾਜਪਾ ਨੂੰ ਮੋੜਵਾਂ ਜਵਾਬ ਦੇਣਗੇ।
Advertisement
Advertisement
×

