DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Weather Alert: Punjab, Chandigarh 'ਚ ਕੁਦਰਤ ਦਾ ਕਹਿਰ: ਭਿਆਨਕ ਤੂਫ਼ਾਨ ਨੇ ਮਚਾਈ ਤਬਾਹੀ, ਦਿਨ ਚੜ੍ਹਦਿਆਂ ਹੀ ਛਾਇਆ ਹਨੇਰਾ

ਸਵੇਰੇ ਛਾਇਆ ਹਨੇਰਾ, ਹਨੇਰੀ ਕਰਕੇ ਕਈ ਇਲਾਕਿਆਂ ਦੀ ਬੱਤੀ ਗੁੱਲ

  • fb
  • twitter
  • whatsapp
  • whatsapp
Advertisement

Weather Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਤੈਅ ਰਹੀ ਗਰਮੀ ਤੋਂ ਬਾਅਦ ਅੱਜ ਸਵੇਰੇ ਅਚਾਨਕ ਮੌਸਮ ਨੇ ਆਪਣਾ ਮਿਜ਼ਾਜ ਪੱਤਰ ਲਿਆ ਹੈ। ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਨੇਰੀ ਅਤੇ ਝੱਖੜ ਚੱਲਿਆ ਅਤੇ ਮੀਂਹ ਨੇ ਦਸਤਕ ਦੇ ਦਿੱਤੀ ਹੈ।

Advertisement

ਇਸ ਸਮੇਂ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਮੀਹ ਕਰਕੇ ਪੰਜਾਬ ਵਿੱਚ ਰਾਤ ਸਮੇਂ ਦੇ ਤਾਪਮਾਨ ਵਿੱਚ ਪੰਜ ਤੋਂ ਛੇ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।

Advertisement

ਸੜਕਾਂ ਤੇ ਭਰਿਆ ਪਾਣੀ। ਫੋਟੋ: ਪ੍ਰਦੀਪ ਤਿਵਾਰੀ।
ਸੜਕਾਂ ਤੇ ਭਰਿਆ ਪਾਣੀ। ਫੋਟੋ: ਪ੍ਰਦੀਪ ਤਿਵਾਰੀ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਮੌਸਮ ਨੇ ਅਚਾਨਕ ਆਪਣਾ ਮਿਜ਼ਾਜ ਬਦਲ ਲਿਆ ਅਤੇ ਮੀਂਹ ਤੇ ਹਨੇਰੀ ਸ਼ੁਰੂ ਹੋ ਗਈ। ਇਸ ਦੌਰਾਨ ਸਵੇਰੇ 7.30 ਵਜੇ ਤੱਕ ਵੀ ਹਨੇਰਾ ਛਾਇਆ ਹੋਇਆ ਸੀ ।

ਇਸ ਦੌਰਾਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲ ਗਈ ਹੈ ਉੱਥੇ ਹੀ ਨਰਮੇ ਦੀ ਬਜਾਈ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਵੱਧ ਗਈਆਂ ਹਨ। ਕਿਉਂਕਿ ਜਿਨਾਂ ਕਿਸਾਨਾਂ ਵੱਲੋਂ ਨਰਮੇ ਦੀ ਬਜਾਈ ਕਰ ਦਿੱਤੀ ਗਈ ਹੈ ਉਨ੍ਹਾਂ ਨੂੰ ਨਰਮਾ ਕਰੰਡ ਹੋਣ ਦਾ ਖਦਸ਼ਾ ਜਤਾ ਰਿਹਾ।

ਅੰਮ੍ਰਿਤਸਰ ਦੀ ਭਗਤਾਂਵਾਲਾ ਮੰਡੀ ਵਿੱਚ ਮੀਂਹ ਨੇ ਵਧਾਈਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ ਦੀ ਭਗਤਾਂਵਾਲਾ ਮੰਡੀ ਵਿੱਚ ਮੀਂਹ ਨੇ ਵਧਾਈਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:30 ਵਜੇ ਤੱਕ ਚੰਡੀਗੜ੍ਹ ਵਿੱਚ 19.7 ਐਮਐਮ, ਅੰਮ੍ਰਿਤਸਰ ਵਿੱਚ 2.2 ਐਮਐਮ, ਲੁਧਿਆਣਾ ਵਿੱਚ 24.6 ਐਮਐਮ, ਨਵਾਂ ਸ਼ਹਿਰ ਵਿੱਚ 2.1ਐਮਐਮ, ਫਿਰੋਜ਼ਪੁਰ ਵਿੱਚ 2.5 ਐਮਐਮ, ਮੁਹਾਲੀ ਵਿੱਚ 19ਐਮਐਮ, ਰੂਪਨਗਰ ਵਿੱਚ ਡੇਢ ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ, ਪਠਾਨਕੋਟ, ਫਰੀਦਕੋਟ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਇਲਾਕੇ ਵਿੱਚ ਵੀ ਮੀਂਹ ਪਿਆ।

ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 3, 4 ਅਤੇ 5 ਮਈ ਨੂੰ ਭਾਰੀ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ 70 ਤੋਂ 80 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਨੂੰ ਵੇਖਦਿਆਂ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਔਰੈਂਜ ਅਲਰਟ ਵੀ ਜਾਰੀ ਕੀਤਾ ਹੋਇਆ ਹੈ।

ਇਸ ਤੇਜ਼ ਅੰਧੜ ਨੇ ਇੰਨੀ ਤਬਾਹੀ ਮਚਾਈ ਕਿ ਕਈ ਥਾਵਾਂ 'ਤੇ ਘਰਾਂ ਦੀਆਂ ਛੱਤਾਂ ਅਤੇ ਸ਼ੈੱਡ ਉੱਡ ਗਏ, ਜਿਸ ਕਾਰਨ ਭਾਰੀ ਮਾਲੀ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਆਪਣੇ ਦਫ਼ਤਰਾਂ ਅਤੇ ਕੰਮਾਂ-ਕਾਰਾਂ 'ਤੇ ਜਾਣ ਵਾਲੇ ਲੋਕ ਰਸਤੇ ਵਿੱਚ ਹੀ ਫਸ ਕੇ ਰਹਿ ਗਏ ਅਤੇ ਜਨ-ਜੀਵਨ ਪੂਰੀ ਤਰ੍ਹਾਂ ਲੀਹ ਤੋਂ ਉਤਰ ਗਿਆ।

ਤੂਫ਼ਾਨ ਦੇ ਨਾਲ-ਨਾਲ ਬੱਦਲਾਂ ਦੀ ਭਾਰੀ ਗਰਜ ਅਤੇ ਚਮਕ ਦੇ ਵਿਚਕਾਰ ਤੇਜ਼ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੇ ਰਫ਼ਤਾਰ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ। ਕਈ ਥਾਵਾਂ 'ਤੇ ਦਰੱਖਤ ਅਤੇ ਬਿਜਲੀ ਦੇ ਖੰਭੇ ਡਿੱਗਣ ਕਾਰਨ ਆਵਾਜਾਈ ਵਿੱਚ ਵੱਡੀ ਰੁਕਾਵਟ ਪੈਦਾ ਹੋਈ ਅਤੇ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।

ਪੰਜਾਬ ਵਿਚ ਤਿੰਨ ਚਾਰ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਅੱਜ ਉਸ ਵੇਲੇ ਛੁਟਕਾਰਾ ਮਿਲਣ ਦੀ ਉਮੀਦ ਬੱਝ ਗਈ ਹੈ, ਜਦੋਂ ਸਵੇਰੇ ਹੀ ਮੌਸਮ ਨੇ ਅਚਾਨਕ ਕਰਵਟ ਲੈਂਦੀਆਂ ਹਲਕੀਆਂ ਕਣੀਆਂ ਡਿੱਗਣੀਆਂ ਸ਼ੁਰੂ ਹੋ ਗਈਆਂ। ਕਣੀਆਂ ਦੇ ਨਾਲ ਹਵਾਵਾਂ ਚੱਲਣ ਕਰਕੇ ਮੌਸਮ ਵਿਚ ਠੰਢ ਵੀ ਬਣ ਗਈ ਹੈ।

ਮੌਸਮ ਮਹਿਕਮੇ ਨੇ ਅੱਜ ਤੋਂ 5 ਮਈ ਤੱਕ ਤੇਜ਼ ਹਵਾਵਾਂ ਚੱਲਣ ਦੇ ਨਾਲ ਨਾਲ ਕਣੀਆਂ ਡਿੱਗਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਅੱਜ ਤੋਂ ਤਿੰਨ ਦਿਨ ਲਈ ਔਰੈਜ਼ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਦੌਰਾਨ ਹੀ ਕਣੀਆਂ ਪੈਣ ਦੀ ਸੂਚਨਾ ਦਿੰਦਿਆਂ ਮਾਨਸਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਵਿੰਦਰ ਸਿੰਘ ਸਿੱਧੂ ਨੇ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦਾ ਰਵਈਆ ਵੇਖਕੇ ਹੀ ਫ਼ਸਲ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਕਈ ਜ਼ਿਲ੍ਹਿਆਂ ਵਿਚ ਜ਼ਿਆਦਾ ਮੀਂਹ ਪੈਣ ਨਾਲ ਖੇਤਾਂ ਵਿਚ ਪਾਣੀ ਖੜ੍ਹਾ ਹੋ ਸਕਦਾ ਹੈ, ਜਿਸ ਨਾਲ ਫ਼ਸਲ ਕਰੰਡ ਹੋ ਸਕਦੀ ਹੈ। ਉਧਰ ਜਿਹੜੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਵਿਕਣ ਲਈ ਪਈ ਹੈ, ਉਨ੍ਹਾਂ ਦੇ ਸਾਹ ਸੂਤੇ ਗਏ ਹਨ।-ਜੋਗਿੰਦਰ ਸਿੰਘ ਮਾਨ

ਲੁਧਿਆਣਾ ਵਿੱਚ ਮੀਂਹ ਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਮਿਲੀ ਰਾਹਤ, ਬਿਜਲੀ ਗੁੱਲ ਹੋਣ ਕਾਰਨ ਲੋਕ ਪਰੇਸ਼ਾਨ

ਲੁਧਿਆਣਾ ਵਿੱਚ ਅੱਜ ਸਵੇਰੇ ਕਰੀਬ 6 ਵਜੇ ਸ਼ੁਰੂ ਹੋਏ ਮੀਂਹ ਅਤੇ ਤੇਜ਼ ਹਵਾਵਾਂ ਨੇ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਅਤੇ 42 ਡਿਗਰੀ ਤੱਕ ਪਹੁੰਚੇ ਤਾਪਮਾਨ ਤੋਂ ਲੋਕਾਂ ਨੂੰ ਵੱਡੀ ਰਾਹਤ ਦਿਵਾਈ ਹੈ। ਅਸਮਾਨ ਵਿੱਚ ਕਾਲੀਆਂ ਘਟਾਵਾਂ ਛਾਉਣ ਕਾਰਨ ਸਵੇਰ ਵੇਲੇ ਵਿਜ਼ੀਬਿਲਟੀ ਕਾਫੀ ਘੱਟ ਰਹੀ ਅਤੇ ਤਾਪਮਾਨ ਡਿੱਗ ਕੇ 24 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਨਾਲ ਮੌਸਮ ਖੁਸ਼ਗਵਾਰ ਹੋ ਗਿਆ, ਹਾਲਾਂਕਿ ਤੇਜ਼ ਹਵਾਵਾਂ ਸ਼ੁਰੂ ਹੁੰਦੇ ਹੀ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਬਿਜਲੀ ਗੁੱਲ ਹੋ ਗਈ।

ਐਤਵਾਰ ਦਾ ਦਿਨ ਹੋਣ ਕਾਰਨ ਜਿੱਥੇ ਆਮ ਲੋਕਾਂ ਨੇ ਘਰਾਂ ਵਿੱਚ ਬੈਠ ਕੇ ਚਾਹ ਦੀਆਂ ਚੁਸਕੀਆਂ ਨਾਲ ਇਸ ਮੌਸਮ ਦਾ ਆਨੰਦ ਮਾਣਿਆ, ਉੱਥੇ ਹੀ ਅਚਾਨਕ ਆਏ ਮੀਂਹ ਕਾਰਨ ਸੜਕਾਂ 'ਤੇ ਆਵਾਜਾਈ ਕਾਫੀ ਸੁਸਤ ਦੇਖਣ ਨੂੰ ਮਿਲੀ। ਦੂਜੇ ਪਾਸੇ, ਵਾਢੀ ਦਾ ਸੀਜ਼ਨ ਹੋਣ ਕਾਰਨ ਮੰਡੀਆਂ ਵਿੱਚ ਪਈ ਕਣਕ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਵਧ ਗਿਆ ਹੈ ਅਤੇ ਭਾਵੇਂ ਪ੍ਰਸ਼ਾਸਨ ਵੱਲੋਂ ਸ਼ੈੱਡਾਂ ਦੇ ਪ੍ਰਬੰਧ ਕੀਤੇ ਗਏ ਹਨ, ਪਰ ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।-ਸ਼ਿਵਾਨੀ ਭਾਕੂ

Advertisement
×