DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Weather Update: ਅਗਲੇ ਦੋ ਦਿਨ ਨਹੀਂ ਪਵੇਗਾ ਮੀਂਹ; ਐਤਵਾਰ ਤੋਂ ਭਾਰੀ ਮੀਂਹ ਦੀ ਸੰਭਾਵਨਾ

ਅਗਲੇ ਦੋ ਦਿਨ ਬੂੰਦਾਂਬਾਂਦੀ ਦੇ ਆਸਾਰ; ਐਤਵਾਰ ਤੋਂ ਬੁੱਧਵਾਰ ਤੱਕ ਮੁੜ ਸਰਗਰਮ ਹੋਵੇਗਾ ਮੌਨਸੂਨ

  • fb
  • twitter
  • whatsapp
  • whatsapp
featured-img featured-img
ਮੀਂਹ ਦੀ ਸੰਕੇਤਕ ਫੋਟੋ।
Advertisement

ਚੰਡੀਗੜ੍ਹ ਵਿੱਚ ਦੱਖਣ-ਪੱਛਮੀ ਮੌਨਸੂਨ ਦੀ ਆਮਦ ਨਾਲ ਭਾਰੀ ਮੀਂਹ ਪੈਣ ਤੋਂ ਬਾਅਦ ਅੱਜ ਮੀਂਹ ਨਹੀਂ ਪਿਆ। ਭਾਰਤੀ ਮੌਸਮ ਵਿਭਾਗ (ਆਈਐਮਡੀ) ਵੱਲੋਂ ਭਾਵੇਂ ਭਾਰੀ ਮੀਂਹ, ਗਰਜ-ਚਮਕ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ ਪਰ ਦਿਨ ਭਰ ਮੀਂਹ ਨਾ ਆਇਆ।

ਜਾਣਕਾਰੀ ਅਨੁਸਾਰ ਅੱਜ ਕੁਝ ਸਮਾਂ ਹਵਾਵਾਂ ਚੱਲਦੀਆਂ ਰਹੀਆਂ ਅਤੇ ਕੁਝ ਥਾਵਾਂ ’ਤੇ ਹਲਕੀ ਬੂੰਦਾਬਾਂਦੀ ਹੋਈ।

Advertisement

ਮੌਸਮ ਵਿਭਾਗ ਅਨੁਸਾਰ ਬੁੱਧਵਾਰ ਸ਼ਾਮ 5:30 ਵਜੇ ਤੋਂ ਵੀਰਵਾਰ ਸਵੇਰੇ 8:30 ਵਜੇ ਤੱਕ ਚੰਡੀਗੜ੍ਹ ਵਿੱਚ 10.7 ਮਿਲੀਮੀਟਰ ਮੀਂਹ ਪਿਆ। ਇਸ ਤੋਂ ਪਹਿਲਾਂ ਬੁੱਧਵਾਰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਚੰਡੀਗੜ੍ਹ ਹਵਾਈ ਅੱਡਾ ਮੌਸਮ ਕੇਂਦਰ ਵਿੱਚ 22 ਮਿਲੀਮੀਟਰ ਅਤੇ ਸ਼ਹਿਰ ਦੇ ਮੌਸਮ ਕੇਂਦਰ ਵਿੱਚ 10.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਇਸੇ ਦਿਨ ਦੱਖਣ-ਪੱਛਮੀ ਮੌਨਸੂਨ ਨੇ ਚੰਡੀਗੜ੍ਹ ਵਿੱਚ ਦਸਤਕ ਦਿੱਤੀ ਸੀ।

Advertisement

ਪਿਛਲੇ 24 ਘੰਟਿਆਂ ਦੌਰਾਨ 32 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਜੋ ਜੂਨ ਮਹੀਨੇ ਦੇ ਕੁੱਲ 39.3 ਮਿਲੀਮੀਟਰ ਮੀਂਹ ਦੇ ਬਰਾਬਰ ਹੈ। ਇਸ ਸਾਲ ਜੂਨ ਮਹੀਨਾ ਆਮ ਨਾਲੋਂ 75 ਫ਼ੀਸਦੀ ਘੱਟ ਵਰਖਾ ਨਾਲ ਸਮਾਪਤ ਹੋਇਆ ਅਤੇ ਪਿਛਲੇ 14 ਸਾਲਾਂ ਵਿੱਚ ਇਹ ਤੀਜਾ ਸਭ ਤੋਂ ਸੁੱਕਾ ਜੂਨ ਰਿਹਾ।

ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਬੁੱਧਵਾਰ ਨਾਲੋਂ 3.9 ਡਿਗਰੀ ਵੱਧ ਸੀ, ਪਰ ਫਿਰ ਵੀ ਆਮ ਨਾਲੋਂ 1.9 ਡਿਗਰੀ ਘੱਟ ਰਿਹਾ। ਘੱਟੋ-ਘੱਟ ਤਾਪਮਾਨ 24.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.6 ਡਿਗਰੀ ਘੱਟ ਸੀ। ਮੌਨਸੂਨ ਦੀ ਆਮਦ ਤੋਂ ਬਾਅਦ ਰਾਤ ਦੇ ਤਾਪਮਾਨ ਵਿਚ ਵੀ ਫਰਕ ਪੈ ਗਿਆ ਹੈ।

ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨਿੱਚਰਵਾਰ ਲਈ ਵੀ ਯੈਲੋ ਅਲਰਟ ਜਾਰੀ ਰੱਖਿਆ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਕੁਝ ਥਾਵਾਂ 'ਤੇ ਗਰਜ-ਚਮਕ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਭਾਰੀ ਮੀਂਹ ਦੀ ਉਮੀਦ ਨਹੀਂ ਹੈ ਅਤੇ ਕਈ ਥਾਵਾਂ ’ਤੇ ਸਿਰਫ਼ ਹਲਕਾ ਮੀਂਹ ਪੈ ਸਕਦਾ ਹੈ।

ਐਤਵਾਰ ਤੋਂ ਬੁੱਧਵਾਰ ਤੱਕ ਮੌਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਆਈਐਮਡੀ ਨੇ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਚੰਡੀਗੜ੍ਹ ਵਿੱਚ ਕਈ ਥਾਵਾਂ 'ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 33 ਤੋਂ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ ਪਰ ਹੁਣ ਲਗਾਤਾਰ ਮੀਂਹ ਦੀ ਬਜਾਏ ਰੁਕ-ਰੁਕ ਕੇ ਵਰਖਾ ਹੋਵੇਗੀ।

Advertisement
×