Weather Update: ਚੰਡੀਗੜ੍ਹ ’ਚ ਮੀਂਹ ਨੇ ਮੌਸਮ ਖ਼ੁਸ਼ਗਵਾਰ ਕੀਤਾ
ਸਿਟੀ ਬਿਊਟੀਫੁਲ ਵਿੱਚ ਮੌਨਸੂਨ ਨੇ ਮੁੜ ਤੋਂ ਜ਼ੋਰ ਫੜ ਲਿਆ ਹੈ। ਅੱਜ ਸਵੇਰੇ ਤੋਂ ਸ਼ਹਿਰ ਵਿੱਚ ਹੋ ਰਹੀ ਕਿਣ-ਮਿਣ ਨੇ ਮੌਸਮ ਖ਼ੁਸ਼ਗਵਾਰ ਕਰ ਦਿੱਤਾ, ਜਿਸ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਪੈਣ ਕਰ ਕੇ...
ਸਿਟੀ ਬਿਊਟੀਫੁਲ ਵਿੱਚ ਮੌਨਸੂਨ ਨੇ ਮੁੜ ਤੋਂ ਜ਼ੋਰ ਫੜ ਲਿਆ ਹੈ। ਅੱਜ ਸਵੇਰੇ ਤੋਂ ਸ਼ਹਿਰ ਵਿੱਚ ਹੋ ਰਹੀ ਕਿਣ-ਮਿਣ ਨੇ ਮੌਸਮ ਖ਼ੁਸ਼ਗਵਾਰ ਕਰ ਦਿੱਤਾ, ਜਿਸ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਪੈਣ ਕਰ ਕੇ ਸ਼ਹਿਰ ਦੇ ਤਾਪਮਾਨ ਵਿੱਚ ਵੀ 4.1 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਚੰਡੀਗੜ੍ਹ ਵਿੱਚ 4.2 ਐੱਮ ਐੱਮ ਮੀਂਹ ਪਿਆ ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 4.1 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਆਮ ਨਾਲੋਂ 1.3 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਸਵੇਰੇ 11 ਕੁ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ, ਜੋ ਸ਼ਾਮ ਤੱਕ ਰੁਕ-ਰੁਕ ਕੇ ਪੈਂਦਾ ਰਿਹਾ ਹੈ। ਮੀਂਹ ਦੇ ਨਾਲ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਉੱਧਰ ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ 12, 14 ਤੇ 15 ਅਗਸਤ ਨੂੰ ਮੁੜ ਤੋਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੇ ਚੱਲਦਿਆਂ ਇਨ੍ਹਾਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਸ਼ਹਿਰ ਵਿੱਚ ਮੌਸਮ ਖ਼ੁਸ਼ਗਵਾਰ ਹੋਣ ਦੇ ਨਾਲ ਹੀ ਸੁਖਨਾ ਝੀਲ, ਰੌਕ ਗਾਰਡਨ ਅਤੇ ਹੋਰ ਘੁੰਮਣ ਵਾਲੀਆਂ ਥਾਵਾਂ ’ਤੇ ਸੈਲਾਨੀਆਂ ਦੀ ਭੀੜ ਲੱਗ ਗਈ ਹੈ।

