DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Weather Update: ਚੰਡੀਗੜ੍ਹ ਵਿੱਚ ਮੀਂਹ ਨਾਲ ਮੌਸਮ ਦਾ ਮਿਜ਼ਾਜ ਬਦਲਿਆ; ਤਾਪਮਾਨ ’ਚ ਗਿਰਾਵਟ

ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ; ਕਿਸਾਨਾਂ ਦੇ ਸਾਹ ਸੂਤੇ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਵਿੱਚ ਵਰ੍ਹਦੇ ਮੀਂਹ ਦੌਰਾਨ ਲੰਘਦੇ ਹੋਏ ਰਾਹਗੀਰ। -ਫੋਟੋ: ਪ੍ਰਦੀਪ ਤਿਵਾੜੀ
Advertisement

ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਦੁਪਹਿਰ ਸਮੇਂ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸ਼ਹਿਰ ਵਿੱਚ ਪੈ ਰਹੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਖ਼ੁਸ਼ਗਵਾਰ ਹੋ ਗਿਆ, ਪਰ ਕਿਸਾਨਾਂ ਦੇ ਸਾਹ ਸੁੱਕ ਗਏ ਹਨ। ਮੀਂਹ ਕਰਕੇ ਸ਼ਹਿਰ ਦੇ ਤਾਪਮਾਨ ਵਿੱਚ ਵੀ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ।

ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਗੜਬੜੀ (ਵੇਸਟਰਨ ਡਿਸਟਰਬੈਂਸ) ਦੇ ਪ੍ਰਭਾਵ ਕਾਰਨ ਮੌਸਮ ਵਿੱਚ ਇਹ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਅੱਜ ਦਿਨ ਸਮੇਂ ਵੀ ਰੁਕ-ਰੁਕ ਕੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ।

Advertisement

ਇਸ ਤੋਂ ਇਲਾਵਾ ਆਉਣ ਵਾਲੇ ਅਗਲੇ ਦੋ ਦਿਨਾਂ ਤੱਕ ਸ਼ਹਿਰ ਵਿੱਚ ਹੋਰ ਮੀਂਹ ਪੈ ਸਕਦਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਪੂਰੀ ਤਰ੍ਹਾਂ ਨਿਜਾਤ ਮਿਲਣ ਦੀ ਉਮੀਦ ਹੈ।

Advertisement

Advertisement
×