ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਦੌਰਾਨ ਬਿਨਾਂ ਕੰਮ ਤੋਂ ਬਾਹਰ ਘੁੰਮਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 108 ਵਿਅਕਤੀਆਂ ਦੇ ਚਾਲਾਨ ਕੀਤੇ ਹਨ। ਇਨ੍ਹਾਂ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ 82, ਜਨਤਕ ਥਾਵਾਂ ’ਤੇ ਥੁੱਕਣ ਸਬੰਧੀ 24 ਅਤੇ ਬਿਨਾਂ ਮਾਸਕ ਵਾਲੇ ਦੋ ਜਣਿਆਂ ਦੇ ਚਾਲਾਨ ਕੀਤੇ ਗਏ ਹਨ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਤੋਂ 55,000 ਰੁਪਏ ਵਸੂਲੇ ਹਨ। ਇਸ ਤੋਂ ਇਲਾਵਾ ਪੁਲੀਸ ਨੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਸਬੰਧੀ 19 ਜਣਿਆਂ ਦੇ ਚਾਲਾਨ ਕੀਤੇ ਹਨ ਜਦਕਿ 2 ਜਣਿਆਂ ਦੇ ਵਾਹਨ ਜ਼ਬਤ ਕਰ ਲਏ ਹਨ। ਇਸ ਤੋਂ ਇਲਾਵਾ ਇਕ ਜਣੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਅਪੀਲ ਕੀਤੀ ਹੈ।