ਸੰਸਥਾ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਰੱਖਣ ਦਾ ਸਵਾਗਤ
ਹਰਿਆਣਾ ਸਰਕਾਰ ਵੱਲੋਂ ਅੰਬਾਲਾ ਸ਼ਹਿਰ ਦੀ ਸਰਕਾਰੀ ਬਹੁ-ਤਕਨੀਕੀ ਸੰਸਥਾ (ਪੌਲੀਟੈਕਨਿਕ) ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਰੱਖਣ ਦੇ ਫ਼ੈਸਲੇ ਨਾਲ ਸਿੱਖ ਸਮਾਜ ਅਤੇ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਸਿੱਖ ਭਾਈਚਾਰੇ...
ਹਰਿਆਣਾ ਸਰਕਾਰ ਵੱਲੋਂ ਅੰਬਾਲਾ ਸ਼ਹਿਰ ਦੀ ਸਰਕਾਰੀ ਬਹੁ-ਤਕਨੀਕੀ ਸੰਸਥਾ (ਪੌਲੀਟੈਕਨਿਕ) ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਰੱਖਣ ਦੇ ਫ਼ੈਸਲੇ ਨਾਲ ਸਿੱਖ ਸਮਾਜ ਅਤੇ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨੇ ਸਾਬਕਾ ਰਾਜ ਮੰਤਰੀ ਅਸੀਮ ਗੋਇਲ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।
ਸ੍ਰੀ ਗੋਇਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਮੂਹ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਰਿਹਾ ਹੈ ਅਤੇ ਉਨ੍ਹਾਂ ਦੇ ਆਦਰਸ਼ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਸਰੋਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਇਤਿਹਾਸ ਅਤੇ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਵੀ ਫ਼ੈਸਲੇ ਦਾ ਸਵਾਗਤ ਕੀਤਾ। ਟੀ ਪੀ ਸਿੰਘ ਨੇ ਕਿਹਾ ਕਿ ਇਸ ਨਾਮਕਰਨ ਨਾਲ ਸਿੱਖ ਸਮਾਜ ਵਿੱਚ ਗੌਰਵ ਦੀ ਭਾਵਨਾ ਵਧੀ ਹੈ। ਸ੍ਰੀ ਗੋਇਲ ਨੇ ਲਖਨੌਰ ਸਾਹਿਬ ਵਿਖੇ ਬਣ ਰਹੇ ਵੀਐੱਲ ਡੀ ਐੱਲ ਕਾਲਜ ਅਤੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਹਾਈਵੇਅ ਨਾਲ ਨਿਕਾਸੀ ਨਾਲ਼ੇ ਅਤੇ ਟਾਈਲਾਂ ਦਾ ਕੰਮ ਜਲਦ ਸ਼ੁਰੂ ਹੋਣ ਦੀ ਜਾਣਕਾਰੀ ਵੀ ਦਿੱਤੀ।

