Advertisement
ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦੀ ਯਾਤਰਾ ਵਿੱਚ ਸ਼ਾਮਲ ਹੋਏ ਤੇ ‘ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਾ ਕੇ ਸੰਗਤ ਵਿੱਚ ਜੋਸ਼ ਭਰਿਆ। ਇੱਥੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਅਨਿਲ ਵਿੱਜ ਨੂੰ ਸਿਰੋਪਾ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮਗਰੋਂ ਜਿਸ ਮਗਰੋਂ ਯਾਤਰਾ ਦਿੱਲੀ ਰਵਾਨਾ ਹੋਈ। ਯਾਤਰਾ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ, ਦਿੱਲੀ ਵਿਖੇ ਪੁੱਜ ਕੇ ਸਮਾਪਤ ਹੋਵੇਗੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਰਦਰਸ਼ਨ ਸਿੰਘ ਸਹਿਗਲ ਸਮੇਤ ਕਈ ਸਿੱਖ ਨੇਤਾ ਵੀ ਮੌਜੂਦ ਸਨ।
Advertisement
Advertisement
Advertisement
×

