ਪੰਜਾਬ ਸਿਵਲ ਸਕੱਤਰੇਤ ’ਚ ਨਵੇਂ ਮੁੱਖ ਸਕੱਤਰ ਦਾ ਸਵਾਗਤ
ਚੰਡੀਗੜ੍ਹ: ਪੰਜਾਬ ਸਿਵਲ ਸਕੱਤਰੇਤ ਵਿੱਚ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ ਦੀ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਵਧਾਈ ਦਿੱਤੀ ਗਈ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ...
Advertisement
ਚੰਡੀਗੜ੍ਹ: ਪੰਜਾਬ ਸਿਵਲ ਸਕੱਤਰੇਤ ਵਿੱਚ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ ਦੀ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਵਧਾਈ ਦਿੱਤੀ ਗਈ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕਰਮਚਾਰੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਆਖਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਰਾਣੀ, ਮੀਤ ਪ੍ਰਧਾਨ ਸੁਦੇਸ਼ ਕੁਮਾਰੀ, ਜਨਰਲ ਸਕੱਤਰ ਮਲਕੀਅਤ ਸਿੰਘ ਔਜਲਾ, ਵਿੱਤ ਸਕੱਤਰ ਜਸਬੀਰ ਕੌਰ, ਸਲਾਹਕਾਰ ਬਲਕਾਰ ਸਿੰਘ, ਦਫ਼ਤਰ ਸਕੱਤਰ ਰਣਜੀਤ ਸਿੰਘ, ਪ੍ਰੈੱਸ ਸਕੱਤਰ ਹਰਮਿੰਦਰ ਖੁਰਮੀ, ਗੁਲਸ਼ਨ ਕੁਮਾਰ, ਬਲਜਿੰਦਰ ਸਿੰਘ ਚਲੈਲਾ, ਗੁਰਮੀਤ ਕੌਰ, ਮੀਨਾਕਸ਼ੀ ਕੌਸ਼ਲ, ਰੰਜਨ ਬਾਲਾ ਅਤੇ ਰਾਜਿੰਦਰ ਸਿੰਘ ਤੋਂ ਇਲਾਵਾ ਹੋਰ ਕਈ ਮੁਲਾਜ਼ਮਾਂ ਨੇ ਮੁੱਖ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਦੇ ਕੰਮਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement