ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ 1400 ਐੱਮਟੀ ਮੁਫ਼ਤ ਕਣਕ ਦੀ ਵੰਡ ਕੀਤੀ ਹੈ। ਫੂਡ ਅਤੇ ਸਪਲਾਈ ਵਿਭਾਗ ਦੇ ਸਕੱਤਰ ਵਿਨੋਦ ਪੀ ਕਾਵਲੇ ਨੇ ਦੱਸਿਆ ਕਿ ਕਰੋਨਾਵਾਇਰਸ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਕਣਕ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਹੁਣ ਤੱਕ ਮਨੀਮਾਜਰਾ, ਸੈਕਟਰ-26 ਅਤੇ 49 ਵਿੱਚ ਕਣਕ ਦੀ ਪੂਰੀ ਵੰਡ ਕੀਤੀ ਜਾ ਚੁੱਕੀ ਹੈ। ਜਦਕਿ ਧਨਾਲ, ਮਲੋਆ ਅਤੇ ਬੁੜੈਲ, ਸੈਕਟਰ-52 ਅਤੇ 56 ਵਿੱਚ ਅਗਲੇ ਦੋ-ਤਿੰਨ ਦਿਨਾਂ ਤੱਕ ਵਡੀ ਜਾਵੇਗੀ। -ਟ੍ਰਿਬਿਊਨ ਨਿਊਜ਼ ਸਰਵਿਸ