ਹੜ੍ਹ ਪੀੜਤਾਂ ਲਈ ਕਣਕ ਦਾ ਬੀਜ ਭੇਜਿਆ
ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਬੀਜ ਦੇ ਟਰੱਕ ਭੇਜੇ ਗਏ। ਹਲਕਾ ਆਗੂ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਚ ਇਹ ਟਰੱਕ ਅੱਜ ਬਲਾਕ ਮਾਜਰੀ ਦੇ ਗੁਰਦੁਆਰਾ ਸ੍ਰੀ ਗੜ੍ਹੀ ਭੌਰਖਾ ਸਾਹਿਬ ਤੋਂ ਅਜਨਾਲਾ ਖੇਤਰ...
Advertisement
ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਬੀਜ ਦੇ ਟਰੱਕ ਭੇਜੇ ਗਏ। ਹਲਕਾ ਆਗੂ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਚ ਇਹ ਟਰੱਕ ਅੱਜ ਬਲਾਕ ਮਾਜਰੀ ਦੇ ਗੁਰਦੁਆਰਾ ਸ੍ਰੀ ਗੜ੍ਹੀ ਭੌਰਖਾ ਸਾਹਿਬ ਤੋਂ ਅਜਨਾਲਾ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤੇ ਗਏ। ਕਰੀਬ 800 ਏਕੜ ਰਕਬੇ ਵਿੱਚ ਬਿਜਾਈ ਕਰਨ ਲਈ ਲੱਖਾਂ ਦਾ ਬੀਜ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਰਵਾਨਾ ਕੀਤਾ। ਇਸ ਮੌਕੇ ਹਰਦੀਪ ਸਿੰਘ ਖਿਜ਼ਰਾਬਾਦ, ਦਿਲਬਾਗ ਸਿੰਘ ਮੀਆਂਪੁਰ, ਜਸਪਾਲ ਸਿੰਘ ਲੱਕੀ ਮਾਵੀ, ਸੰਤ ਸਿੰਘ ਮੁੰਧੋਂ, ਨਿਰਮਲ ਸਿੰਘ ਕਾਦੀਮਾਜਰਾ, ਮਨਮੋਹਣ ਸਿੰਘ ਮਾਵੀ, ਹਰਮਿੰਦਰ ਸਿੰਘ ਫਾਟਵਾਂ ਅਤੇ ਬਲਕਾਰ ਸਿੰਘ ਹਾਜ਼ਰ ਸਨ।
Advertisement
Advertisement