ਸਮੱਸਿਆ ਦਾ ਹੱਲ ਨਾ ਹੋਣ ’ਤੇ ਲੋਕਾਂ ਨੇ ਕੌਂਸਲਰ ਦਾ ਘਰ ਘੇਰਿਆ : The Tribune India

ਸਮੱਸਿਆ ਦਾ ਹੱਲ ਨਾ ਹੋਣ ’ਤੇ ਲੋਕਾਂ ਨੇ ਕੌਂਸਲਰ ਦਾ ਘਰ ਘੇਰਿਆ

ਸਮੱਸਿਆ ਦਾ ਹੱਲ ਨਾ ਹੋਣ ’ਤੇ ਲੋਕਾਂ ਨੇ ਕੌਂਸਲਰ ਦਾ ਘਰ ਘੇਰਿਆ

ਕੌਂਸਲਰ ਦੇ ਘਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਇਲਾਕਾ ਵਾਸੀ।

ਹਰਜੀਤ ਸਿੰਘ
ਜ਼ੀਰਕਪੁਰ, 30 ਸਤੰਬਰ

ਵਾਰਡ ਨੰਬਰ 17 ਦੇ ਵਸਨੀਕਾਂ ਨੇ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਕੇ ਕੌਂਸਲਰ ਦੇ ਘਰ ਅੱਗੇ ਮੁਜ਼ਾਹਰਾ ਕੀਤਾ ਅਤੇ ਘਰ ਅੱਗੇ ਹੀ ਉਸ ਦਾ ਪੁਤਲਾ ਸਾੜਿਆ ਗਿਆ। ਇਸ ਦੌਰਾਨ ਮੁਜ਼ਹਰਾਕਾਰੀਆਂ ਅਤੇ ਕੌਂਸਲਰ ਦੇ ਪਰਿਵਾਰਕ ਮੈਂਬਰਾਂ ਨਾਲ ਤਕਰਾਰ ਹੋਣ ਕਾਰਨ ਮੌਕੇ ’ਤੇ ਸਥਿਤੀ ਤਣਾਅਪੂਰਨ ਹੋ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕਰਕੇ ਸਥਿਤੀ ਨੂੰ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਗਾਜ਼ੀਪੁਰ ਦੇ ਵਸਨੀਕ ਦੇਸ਼ਰਾਜ, ਬਿਮਲਾ ਰਾਣੀ, ਇੰਦਰੋ ਦੇਵੀ, ਗੁਰਵਿੰਦਰ ਕੌਰ, ਮਹਿੰਦਰੋ ਦੇਵੀ, ਸੁਨੀਤਾ ਰਾਣੀ, ਸਤਨਾਮ ਸਿੰਘ, ਨਛੱਤਰ ਕੌਰ, ਸੁਮਿਤਰਾ ਸਣੇ ਹੋਰਨਾਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਪਿੰਡ ਵਾਸੀ ਭਾਰੀ ਸਮੱਸਿਆਵਾਂ ਨਾਲ ਜੁਝ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ, ਸਾਫ ਸਫਾਈ ਦੇ ਢੁੱਕਵੇਂ ਪ੍ਰਬੰਧ ਨਾ ਹੋਣ, ਪਾਣੀ ਦੀ ਕਿੱਲਤ, ਟੁੱਟੀਆਂ ਗਲੀਆਂ ਅਤੇ ਸੜਕਾਂ ਸਣੇ ਹੋਰ ਬੁਨਿਆਦੀ ਸਹੂਲਤਾਂ ਨਹੀਂ ਹਨ। ਉਨ੍ਹਾਂ ਕਿਹਾ ਕਿ ਗਲੀਆਂ ਅਤੇ ਸੜਕਾਂ ਟੁੱਟੀਆਂ ਹੋਣ ਕਾਰਨ ਘਰਾਂ ਤੋਂ ਨਿਕਲਣਾ ਔਖਾ ਹੋਇਆ ਪਿਆ ਹੈ। ਪਿੰਡ ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਅਤੇ ਸੜਕਾਂ ’ਤੇ ਦੂਸ਼ਿਤ ਪਾਣੀ ਜਮ੍ਹਾਂ ਹੋ ਜਾਂਦਾ ਹੈ। ਪਿੰਡ ਵਿੱਚ ਥਾਂ ਥਾਂ ਜਮ੍ਹਾਂ ਗੰਦਗੀ ਕਾਰਨ ਮੱਖੀ ਮਛੱਰ ਪੈਦਾ ਹੋ ਗਏ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਵਾਰਡ ਦੀ ਕੌਂਸਲਰ ਨੀਲਮ ਰਾਣੀ ਅਤੇ ਉਸਦੇ ਪਤੀ ਜਸਵਿੰਦਰ ਸਿੰਘ ਵੱਲੋਂ ਚੋਣਾਂ ਦੌਰਾਨ ਭਰੋਸਾ ਦਿੱਤਾ ਸੀ ਕਿ ਉਹ ਚੋਣਾਂ ਤੋਂ ਬਾਅਦ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੇ ਕੰਮ ਕਰਵਾਉਣਗੇ। ਚੋਣਾਂ ਲੰਘੇ ਨੂੰ ਛੇ ਮਹੀਨੇ ਹੋ ਗਏ ਹਨ ਪਰ ਸਮੱਸਿਆਵਾਂ ਜਿਉਂ ਦੀ ਤਿਉਂ ਬਣੀ ਹੋਈ ਹਨ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਸਬੰਧੀ ਅੱਜ ਉਹ ਗੱਲ ਕਰਨ ਗਏ ਸੀ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਦੁਰਵਿਹਾਰ ਕੀਤਾ ਅਤੇ ਧੱਕਾ-ਮੁੱਕੀ ਕੀਤੀ। ਇਸਦੀ ਸ਼ਿਕਾਇਤ ਉਨ੍ਹਾਂ ਨੇ ਪੁਲੀਸ ਨੂੰ ਵੀ ਦਿੱਤੀ ਹੈ। ਗੱਲ ਕਰਨ ’ਤੇ ਕੌਂਸਲਰ ਦੇ ਪਤੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਰੀ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਰਿਹਾ ਹੈ। ਪਾਣੀ ਦੀ ਕਿੱਲਤ ਦੂਰ ਕਰਨ ਲਈ ਵੱਖਰਾ ਟਿਊਬਵੈਲ ਵੀ ਪਾਸ ਕਰਵਾਇਆ ਗਿਆ ਹੈ ਦੁਰਵਿਹਾਰ ਦੇ ਦੋਸ਼ਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਮੁਜ਼ਹਰਾਕਾਰੀਆਂ ਵੱਲੋਂ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਬਦਸਲੂਕੀ ਕੀਤੀ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All