DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਣ ਹੈ Sukhbir Badal ’ਤੇ ਹਮਲਾ ਕਰਨ ਵਾਲਾ ਵਿਅਕਤੀ ? ਇਸ ਰਿਪੋਰਟ ਰਾਹੀਂ ਜਾਣੋ ਹੁਣ ਤੱਕ ਕੀ ਵਾਪਰਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਦੌਰਾਨ ਹਮਲਾ ਕੀਤਾ ਗਿਆ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਇਲਾਕੇ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਦਰਸ਼ਨ ਕਰਨ ਦੌਰਾਨ ਹਮਲਾ ਕੀਤਾ ਗਿਆ ਹੈ।

ਕਿਵੇਂ ਵਾਪਰੀ ਘਟਨਾ?

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ ਨਿਹੰਗ ਬਾਣੇ ਵਿੱਚ ਆਏ ਇੱਕ ਵਿਅਕਤੀ ਨੇ ਕਥਿਤ ਤੌਰ ਉੱਤੇ ਤੇਜ਼ਧਾਰ ਹਥਿਆਰ (ਕ੍ਰਿਪਾਨ) ਨਾਲ ਸੁਖਬੀਰ ਸਿੰਘ ਬਾਦਲ 'ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸੁਰੱਖਿਆ ਕਰਮਚਾਰੀ ਅਤੇ ਹੋਰ ਵੀ ਜ਼ਖਮੀ ਹੋ ਗਏ, ਜਦੋਂ ਕਿ ਸੁਖਬੀਰ ਬਾਦਲ ਦੀ ਬਾਂਹ 'ਤੇ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਾਂਦੇੜ ਦੇ ਨਿੱਜੀ ਹਸਪਤਾਲ (ਯਸ਼ੋ ਸਾਈ ਹਸਪਤਾਲ) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Advertisement

ਕੌਣ ਹੈ ਹਮਲਾਵਰ?

ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਮੁੱਖ ਸੇਵਾਦਾਰ ਤੇਜਾ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ, ਤਾਂ ਸਾਹਮਣੇ ਖੜ੍ਹੇ ਇੱਕ ਬਜ਼ੁਰਗ ਵਿਅਕਤੀ ਨੇ ਤਲਵਾਰ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ 'ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ।

Advertisement

ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕਾਨੂੰਨ ਦਾ ਗ੍ਰੈਜੂਏਟ ਅਤੇ ਪੇਸ਼ੇ ਵਜੋਂ ਵਕੀਲ ਹੈ। ਉਹ ਪਿਛਲੇ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ।

ਮਹਾਰਾਸ਼ਟਰ ਸਰਕਾਰ ਵੱਲੋਂ ਜਾਂਚ ਦੇ ਹੁਕਮ

ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮੁੱਖ ਮੰਤਰੀ ਨੇ ਖ਼ੁਦ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ 'ਤੇ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਨਾਂਦੇੜ ਦੇ ਪੁਲੀਸ ਕਪਤਾਨ ਨੂੰ ਹਮਲੇ ਦੀ ਅਸਲ ਸਾਜ਼ਿਸ਼ ਨੂੰ ਬੇਨਕਾਬ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ।

ਪਹਿਲਾਂ ਵੀ ਹੋ ਚੁੱਕਾ ਹੈ ਹਮਲਾ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸਾਲ 4 ਦਸੰਬਰ ਨੂੰ ਵੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਡਿਊਟੀ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਨਰਾਇਣ ਸਿੰਘ ਚੌੜਾ ਨਾਮ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਹੁਣ ਨਾਂਦੇੜ ਸਾਹਿਬ ਵਿਖੇ ਦੁਬਾਰਾ ਅਜਿਹੀ ਘਟਨਾ ਵਾਪਰਨ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਵੱਡੇ ਆਗੂਆਂ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਕਾਬਪੋਸ਼ ਕਰਨ ਦੀ ਮੰਗ ਕੀਤੀ ਹੈ। (with PTI inputs)

Advertisement
×