DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਣ ਸੀ Parvinder Singh Jhota? ਜਿਸਦੀ ਮਾਨਸਾ ਵਿੱਖੇ ਸ਼ਰੇਆਮ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ

ਜੁਲਾਈ 2023 ਵਿੱਚ ਦੁਕਾਨਦਾਰ ਨੂੰ ਜੁੱਤੀਆਂ ਦਾ ਹਾਰ ਪਾਉਣ ਕਰਕੇ ਆਇਆ ਸੀ ਸੁਰਖੀਆਂ ਵਿੱਚ

  • fb
  • twitter
  • whatsapp
  • whatsapp
featured-img featured-img
ਮਾਨਸਾ ਦੇ ਨਸ਼ਾ ਵਿਰੋਧੀ ਆਗੂ ‘ਪਰਵਿੰਦਰ ਸਿੰਘ ਝੋਟਾ’ ਦੀ ਗੋਲੀਆਂ ਮਾਰ ਹੱਤਿਆ
Advertisement

ਪੰਜਾਬ ਦੇ ਮਾਨਸਾ ਸ਼ਹਿਰ ਵਿੱਚ ਦਿਨ-ਦਿਹਾੜੇ ਵਾਪਰੀ ਇੱਕ ਸਨਸਨੀਖੇਜ਼ ਘਟਨਾ ਦੌਰਾਨ ਆਪਣੇ ਆਪ ਨੂੰ ਨਸ਼ਿਆਂ ਵਿਰੋਧੀ ਕਾਰਕੁਨ ਅਖਵਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਖ਼ੌਫ਼ਨਾਕ ਗੋਲੀਬਾਰੀ ਵਿੱਚ ਪਰਵਿੰਦਰ ਝੋਟਾ ਨੂੰ ਪੇਟ ਅਤੇ ਸੱਜੇ ਪੱਟ ਵਿੱਚ ਗੋਲੀਆਂ ਲੱਗੀਆਂ, ਜਿਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਵਿੱਚ ਚਾਰ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਹਨ।

ਵਾਇਰਲ ਵੀਡੀਓ ਅਤੇ ਕਤਲ ਦਾ ਪਿਛੋਕੜ

ਸਾਹਮਣੇ ਆਈ ਇੱਕ ਵੀਡੀਓ ਵਿੱਚ ਪਰਵਿੰਦਰ ਸਿੰਘ ਝੋਟਾ ਇੱਕ ਮੈਡੀਕਲ ਸਟੋਰ ਦੇ ਅੰਦਰ ਦੁਕਾਨ ਮਾਲਕ ਅਸ਼ਵਨੀ ਨਾਲ ਨਸ਼ਾ ਵੇਚਣ ਦੇ ਦੋਸ਼ਾਂ ਨੂੰ ਲੈ ਕੇ ਬਹਿਸ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਝੋਟਾ ਪੁਲੀਸ ਨੂੰ ਫੋਨ ਕਰਨ ਦੀ ਗੱਲ ਕਹਿ ਰਿਹਾ ਹੈ ਅਤੇ ਦੁਕਾਨ ਮਾਲਕ ਕੋਲ ਪਿਸਤੌਲ ਹੋਣ ’ਤੇ ਉਸ ਨੂੰ ਲਲਕਾਰਦਾ ਵੀ ਦਿਖਾਈ ਦਿੰਦਾ ਹੈ। ਇਸ ਦੌਰਾਨ ਹੋਈ ਫ਼ਾਇਰਿੰਗ ਵਿੱਚ ਝੋਟਾ ਜ਼ਖ਼ਮੀ ਹੋ ਗਿਆ, ਜਦਕਿ ਇੱਕ ਹੋਰ ਵੀਡੀਓ ਵਿੱਚ ਅਸ਼ਵਨੀ ਹੱਥ ਵਿੱਚ ਪਿਸਤੌਲ ਲੈ ਕੇ ਬਾਜ਼ਾਰ ਵਿੱਚ ਜਾਂਦਾ ਅਤੇ ਫ਼ਾਇਰ ਕਰਦਾ ਨਜ਼ਰ ਆ ਰਿਹਾ ਹੈ। ਮਾਨਸਾ ਦੇ ਐੱਸ.ਐੱਮ.ਓ. ਡਾ. ਗੁਰਮੇਲ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਹੋਰਨਾਂ ਵਿਅਕਤੀਆਂ ਨੂੰ ਵੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

Advertisement

ਕੌਣ ਸੀ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਵਿਵਾਦ?

ਮੂਲ ਰੂਪ ਵਿੱਚ ਮਾਨਸਾ ਦਾ ਰਹਿਣ ਵਾਲਾ ਪਰਵਿੰਦਰ ਸਿੰਘ ਝੋਟਾ ਪਹਿਲਾਂ ਫ਼੍ਰੀ ਸਟਾਈਲ ਕਬੱਡੀ ਦਾ ਖਿਡਾਰੀ ਵੀ ਰਿਹਾ ਹੈ। ਉਹ ਕੁਝ ਸਾਲ ਪਹਿਲਾਂ ਆਪਣੀ ‘ਐਂਟੀ ਡਰੱਗ ਟਾਸਕ ਫੋਰਸ’ ਬਣਾ ਕੇ ਉਸ ਸਮੇਂ ਚਰਚਾ ਵਿੱਚ ਆਇਆ ਸੀ ਜਦੋਂ ਉਸ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਨੂੰ ਖ਼ੁਦ ਫੜ ਕੇ ਪੁਲੀਸ ਹਵਾਲੇ ਕਰਨਾ ਸ਼ੁਰੂ ਕੀਤਾ ਸੀ।

Advertisement

ਜੁੱਤੀਆਂ ਦਾ ਹਾਰ ਪਾਉਣ ਦਾ ਮਾਮਲਾ (ਜੁਲਾਈ 2023)

ਮੀਡੀਆ ਰਿਪੋਰਟਾਂ ਅਨੁਸਾਰ 12 ਜੁਲਾਈ 2023 ਨੂੰ ਪਰਵਿੰਦਰ ਝੋਟਾ ਆਪਣੇ ਸਮਰਥਕਾਂ ਸਮੇਤ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਵਿੱਚ ਦਾਖ਼ਲ ਹੋਇਆ ਸੀ ਅਤੇ ਤਲਾਸ਼ੀ ਦੌਰਾਨ ਕੁਝ ਨਾ ਮਿਲਣ ’ਤੇ ਉਸ ਨੇ ਦੁਕਾਨ ਨੂੰ ਜ਼ਬਰਦਸਤੀ ਤਾਲਾ ਲਗਾ ਦਿੱਤਾ ਸੀ। ਇਸ ਤੋਂ ਬਾਅਦ ਉਹ ਦੁਕਾਨ ਮਾਲਕ ਅਸ਼ਵਨੀ ਕੁਮਾਰ ਦੇ ਗਲ਼ੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਮੁੱਖ ਬਾਜ਼ਾਰ ਰਾਹੀਂ ਸਿਟੀ ਥਾਣੇ ਲੈ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲੀਸ ਨੇ ਝੋਟਾ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

ਹੋਰ ਅਪਰਾਧਿਕ ਮਾਮਲੇ

ਪੁਲੀਸ ਰਿਕਾਰਡ ਮੁਤਾਬਕ ਝੋਟਾ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚੋਂ ਕੁਝ ਵਿੱਚ ਉਸ ਨੂੰ ਸਜ਼ਾ ਹੋਈ ਅਤੇ ਕੁਝ ਵਿੱਚ ਉਹ ਬਰੀ ਵੀ ਹੋਇਆ ਸੀ। ਇਸ ਤੋਂ ਇਲਾਵਾ ਜੂਨ 2023 ਵਿੱਚ ਉਸ ਨੂੰ ਇਰਾਦਾ-ਏ-ਕਤਲ ਦੇ ਇੱਕ ਮਾਮਲੇ ਵਿੱਚ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

Advertisement
×