ਪਤਨੀ ਦਾ ਕਤਲ: ਪ੍ਰੋਫੈਸਰ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
ਚੰਡੀਗੜ੍ਹ ਪੁਲੀਸ ਨੇ ਪੰਜਾਬ ਯੂਨੀਵਰਸਿਟੀ ਵਿੱਚ ਚਾਰ ਸਾਲ ਪਹਿਲਾਂ ਪਤਨੀ ਦਾ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਉਸ ਦੇ ਪਤੀ ਭਾਰਤ ਭੂਸ਼ਣ ਗੋਇਲ ਨੂੰ ਦੋ ਵਾਰ ਵਿੱਚ 5 ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ...
Advertisement
ਚੰਡੀਗੜ੍ਹ ਪੁਲੀਸ ਨੇ ਪੰਜਾਬ ਯੂਨੀਵਰਸਿਟੀ ਵਿੱਚ ਚਾਰ ਸਾਲ ਪਹਿਲਾਂ ਪਤਨੀ ਦਾ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਉਸ ਦੇ ਪਤੀ ਭਾਰਤ ਭੂਸ਼ਣ ਗੋਇਲ ਨੂੰ ਦੋ ਵਾਰ ਵਿੱਚ 5 ਦਿਨਾਂ ਦੇ ਪੁਲੀਸ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਭਾਰਤ ਭੂਸ਼ਣ ਗੋਇਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚਾਰ ਸਾਲ ਪਹਿਲਾਂ ਸਾਲ 2021 ਵਿੱਚ ਦੀਵਾਲੀ ਵਾਲੀ ਰਾਤ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਇਕ ਔਰਤ ਦਾ ਕਤਲ ਹੋ ਗਿਆ ਸੀ, ਜਿਸ ਨੂੰ ਪਤੀ ਵੱਲੋਂ ਲੁੱਟ ਦੀ ਮਨਸ਼ਾ ਨਾਲ ਕੀਤਾ ਕਤਲ ਦਿਖਾਇਆ ਸੀ। ਚੰਡੀਗੜ੍ਹ ਪੁਲੀਸ ਨੇ ਉਕਤ ਮਾਮਲੇ ਦੀ ਚਾਰ ਸਾਲ ਦੀ ਜਾਂਚ ਦੌਰਾਨ ਤੋਂ ਬਾਅਦ ਮੁਲਜ਼ਮ ਪਤੀ ਨੂੰ ਹੀ ਕਤਲ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਉਕਤ ਮਾਮਲੇ ਵਿੱਚ ਮੁਲਜ਼ਮ ਦੀ ਪੁੱਤਰੀ ਤੋਂ ਵੀ ਪੁੱਛ-ਪੜਤਾਲ ਕੀਤੀ ਗਈ ਹੈ।
Advertisement
Advertisement
