ਅਗਲੀ ਵਿਧਾਨ ਸਭਾ ਚੋਣ ਗਿੱਦੜਬਾਹਾ ਤੋਂ ਲੜਾਂਗਾ: ਸੁਖਬੀਰ ਬਾਦਲ
ਪਾਰਟੀ ਨਾਲ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਭਵਿੱਖ ਵਿਚ ਕਦੇ ਵੀ ਪਾਰਟੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਿੱਦੜਬਾਹਾ ਤੋਂ ਚੋਣ ਲੜਨਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਐਲਾਨ ਪਾਰਟੀ ਵਰਕਰਾਂ ਦੀ ਮੰਗ ਤੋਂ ਬਾਅਦ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰਦੀਪ ਸਿੰਘ ਢਿੱਲੋਂ ਸਣੇ ਪਾਰਟੀ ਨਾਲ ਵਿਸ਼ਵਾਸਘਾਤ ਕਰਨ ਵਾਲੇ ਲੋਕਾਂ ਨੂੰ ਕਦੇ ਵੀ ਪਾਰਟੀ ਵਿੱਚ ਵਾਪਸ ਨਹੀਂ ਲਿਆ ਜਾਵੇਗਾ।
Advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਸ ਹਲਕੇ ਤੋਂ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜ ਰਹੇ ਪਾਰਟੀ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਚੋਣਾਂ ਪਾਰਟੀ ਲਈ ਪ੍ਰੀਖਿਆ ਵਾਂਗ ਹਨ। ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣ। ਇਸਠ ਦੌਰਾਨ ਸੁਖਬੀਰ ਬਾਦਲ ਨੇ ਮਾਲਵਾ ਪਬਲਿਕ ਸਕੂਲ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ।
Advertisement
Advertisement
×

