DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਦੀ ਮਰਜ਼ੀ ਨਾਲ ਜ਼ਮੀਨ ਗ੍ਰਹਿਣ ਨੀਤੀ ਬਣਾਵਾਂਗੇ: ਸ਼ਰਮਾ

ਅਕਾਲੀ ਦਲ ਦੇ ਸਾਬਕਾ ਵਿਧਾਇਕ ਗਮਾਡਾ ਦਫ਼ਤਰ ਅੱਗੇ ਕਿਸਾਨਾਂ ਦੇ ਧਰਨੇ ’ਚ ਪਹੁੰਚੇ

  • fb
  • twitter
  • whatsapp
  • whatsapp
featured-img featured-img
ਗਮਾਡਾ ਦਫ਼ਤਰ ਅੱਗੇ ਕਿਸਾਨਾਂ ਦੇ ਧਰਨੇ ’ਚ ਸ਼ਾਮਲ ਨਰਿੰਦਰ ਕੁਮਾਰ ਸ਼ਰਮਾ ਅਤੇ ਹੋਰ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਹਾਸਿਲ ਕੀਤੀ ਜਾਣ ਵਾਲੀ ਜ਼ਮੀਨ ਨੂੰ ਐਕੁਆਇਰ ਕਰਨ ਦੀ ਨੀਤੀ ਸਥਾਨਕ ਕਿਸਾਨਾਂ ਦੀ ਮਰਜ਼ੀ ਅਨੁਸਾਰ ਬਣੇਗੀ।

ਉਹ ਅੱਜ ਮੁਹਾਲੀ ਦੇ ਗਮਾਡਾ ਭਵਨ ਮੂਹਰੇ ਜ਼ਮੀਨਾਂ ਐਕੁਆਇਰ ਕਰਨ ਦੇ ਵਿਰੋਧ ਵਿਚ ਪਿਛਲੇ 11 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਕਿਸਾਨਾਂ ਦੇ ਧਰਨੇ ਵਿਚ ਸ਼ਮੂਲੀਅਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅੱਜ ਪਿੰਡ ਦੁਰਾਲੀ ਦੇ ਕਿਸਾਨ ਸਰਪੰਚ ਮਲਕੀਤ ਸਿੰਘ, ਦਰਸ਼ਨ ਸਿੰਘ, ਸੋਹਨ ਸਿੰਘ, ਜਸਵੀਰ ਸਿੰਘ, ਬਲਬੀਰ ਸਿੰਘ ਆਦਿ ਭੁੱਖ ਹੜਤਾਲ ਤੇ ਬੈਠੇ ਤੇ ਉਨ੍ਹਾਂ ਦੀ ਹਮਾਇਤ ਵਿਚ ਦੁਰਾਲੀ ਦੇ 101 ਕਿਸਾਨਾਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ।

Advertisement

ਸ੍ਰੀ ਸ਼ਰਮਾ ਨੇ ਆਖਿਆ ਕਿ ਗਮਾਡਾ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਜਬਰੀ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਹਰ ਥਾਂ ਉੱਤੇ ਜ਼ਮੀਨ ਦੀ ਇੱਕ ਬਰਾਬਰ ਲੈਂਡ ਪੂਲਿੰਗ ਦੇਣੀ ਬਿਲਕੁੱਲ ਵੀ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਬਹੁਕੀਮਤੀ ਜ਼ਮੀਨਾਂ ਹਨ, ਜਿੱਥੇ ਗਮਾਡਾ ਨੇ ਬਹੁਤ ਵੱਡਾ ਮੁਨਾਫ਼ਾ ਕਮਾਉਣਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਕਮਾਏ ਜਾਂਦੇ ਮੁਨਾਫ਼ੇ ਅਨੁਸਾਰ ਜ਼ਮੀਨ ਦੀ ਕੀਮਤ ਅਤੇ ਲੈਂਡ ਪੂਲਿੰਗ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਤਿੰਨ ਪਿੰਡ ਦੀ ਜ਼ਮੀਨ ਵਿਚ ਬਣਨ ਵਾਲਾ ਏ ਆਈ ਟਾਵਰ ਇਸ ਖੇਤਰ ਲਈ ਸਿਹਤ ਅਤੇ ਵਾਤਾਵਰਣ ਪੱਖੋਂ ਬਹੁਤ ਨੁਕਸਾਨਦਾਇਕ ਹੋਵੇਗਾ, ਜਿਸ ਦਾ ਅਕਾਲੀ ਦਲ ਵਿਰੋਧ ਕਰੇਗਾ। ਉਨ੍ਹਾਂ ਅਕਾਲੀ ਦਲ ਦੀ ਸਰਕਾਰ ਬਣਨ ਤੇ ਪਿੰਡ ਦੁਰਾਲੀ ਦੇ ਉਦਯੋਗਿਕ ਖੇਤਰ ਵਾਲੇ ਮਾਸਟਰ ਪਲਾਨ ਨੂੰ ਬਦਲ ਕੇ ਰਿਹਾਇਸ਼ੀ ਜ਼ੋਨ ਬਣਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਹਰਮਿੰਦਰ ਸਿੰਘ ਪੱਤੋਂ, ਹਰਵਿੰਦਰ ਸਿੰਘ ਨੰਬਰਦਾਰ, ਹਰਪਾਲ ਸਿੰਘ ਸਰਪੰਚ ਬਠਲਾਣਾ, ਜਗਰੂਪ ਸਿੰਘ ਕੁਰੜੀ, ਨੰਬਰਦਾਰ ਬਲਜੀਤ ਸਿੰਘ, ਜਸਵੀਰ ਸਿੰਘ ਕੁਰੜਾ ਤੋਂ ਇਲਾਵਾ ਦੁਰਾਲੀ ਅਤੇ ਹੋਰਨਾਂ ਪਿੰਡਾਂ ਦੇ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ।

Advertisement

Advertisement
×