ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਸਦੀ ਚੋਣਾਂ ’ਚ ਹੇਰਾਫੇਰੀ ਦਾ ਮਾਮਲਾ ਲੋਕਾਂ ਤੱਕ ਲਿਜਾਵਾਂਗੇ: ਪਡਿਆਲਾ

ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਵੱਲੋਂ ਪਾਰਲੀਮੈਂਟ ਚੋਣਾਂ ਵਿੱਚ ਵੱਡੇ ਪੱਧਰ ’ਤੇ ਕਥਿਤ ਹੇਰਾਫੇਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਆਪਣੇ ਪੱਧਰ ’ਤੇ...
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜੀਤੀ ਪਡਿਆਲਾ ਤੇ ਹੋਰ।
Advertisement

ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਵੱਲੋਂ ਪਾਰਲੀਮੈਂਟ ਚੋਣਾਂ ਵਿੱਚ ਵੱਡੇ ਪੱਧਰ ’ਤੇ ਕਥਿਤ ਹੇਰਾਫੇਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਆਪਣੇ ਪੱਧਰ ’ਤੇ ਪੂਰੀ ਪੜਤਾਲ ਕਰਕੇ ਇਸ ਚੋਣ ਹੇਰਾਫੇਰੀ ਨੂੰ ਜਨਤਕ ਕੀਤਾ ਹੈ ਜਿਸ ਨਾਲ ਭਾਜਪਾ ਦਾ ਅਸਲ ਚਿਹਰਾ ਦੇਸ਼ ਦੇ ਸਾਹਮਣੇ ਆ ਗਿਆ ਹੈ।

ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਦੱਸਿਆ ਕਿ ਵੋਟਰ ਲਿਸਟਾਂ ਵਿੱਚ ਵੱਡੇ ਪੱਧਰ ’ਤੇ ਗ਼ੈਰਕਾਨੂੰਨੀ ਢੰਗ ਨਾਲ ਤਬਦੀਲੀਆਂ ਕਰਕੇ ਨਕਲੀ ਵੋਟਰ ਜੋੜੇ ਗਏ ਅਤੇ ਕਈ ਸਥਾਨਾਂ ’ਤੇ ਅਸਲੀ ਵੋਟਰਾਂ ਦੇ ਨਾਮ ਸੂਚੀ ਵਿੱਚੋਂ ਹਟਾ ਦਿੱਤੇ ਗਏ। ਇਹ ਸਭ ਕੁਝ ਭਾਜਪਾ ਦੀ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਤਾਂ ਜੋ ਲੋਕਤੰਤਰਕ ਪ੍ਰਕਿਰਿਆ ਨੂੰ ਖ਼ਰਾਬ ਕਰਕੇ ਜਾਲਸਾਜ਼ੀ ਨਾਲ ਸਰਕਾਰ ਬਣਾਈ ਜਾ ਸਕੇ।               ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਇਸ ਮਾਮਲੇ ਨੂੰ ਜ਼ਿਲ੍ਹੇ ਦੇ ਹਰ ਪਿੰਡ ਦੇ ਹਰ ਵੋਟਰ ਤੱਕ ਲੈ ਕੇ ਜਾਵੇਗੀ ਤਾਂ ਜੋ ਅਸਲ ਸਚਾਈ ਆਮ ਜਨਤਾ ਤੱਕ ਪੁੱਜ ਸਕੇ। ਇਸ ਮੌਕੇ ਉਨ੍ਹਾਂ ਨਾਲ ਗੁਰਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਅਤੇ ਅਵਤਾਰ ਸਿੰਘ ਸ਼ੇਰਗਿੱਲ ਹਾਜ਼ਰ ਸਨ।

Advertisement

 

Advertisement