ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਨਾਕਾਮੀਆਂ ਦੱਸਾਂਗੇ: ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਲਾਲੜੂ ਸਰਕਲ ਦੇ ਵਰਕਰਾਂ ਦੀ ਮੀਟਿੰਗ ਨੂੰ ਅੱਜ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਅਕਾਲੀ ਦਲ ਵਰਕਰ...
ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਐੱਨਕੇ ਸ਼ਰਮਾ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਲਾਲੜੂ ਸਰਕਲ ਦੇ ਵਰਕਰਾਂ ਦੀ ਮੀਟਿੰਗ ਨੂੰ ਅੱਜ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਅਕਾਲੀ ਦਲ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਮੌਜੂਦਾ ਸਰਕਾਰ ਦੀ ਵਾਅਦਾਖਿਲਾਫ਼ੀ ਅਤੇ ਨਾਕਾਮੀਆਂ ਬਾਰੇ ਦੱਸਣਗੇ।

ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਕਿ ਡੇਰਾਬਸੀ ਵਿਧਾਨ ਸਭਾ ਹਲਕੇ ਵਿੱਚ ਬੁਨਿਆਦੀ ਢਾਂਚਾ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਦੌਰਾਨ ਵਿਕਸਤ ਕੀਤਾ ਗਿਆ ਸੀ ਜਿਸ ਨੂੰ ਸੱਤਾ ਵਿੱਚ ਆਈਆਂ ਕਾਂਗਰਸ ਤੇ ‘ਆਪ’ ਦੀਆਂ ਸਰਕਾਰਾਂ ਅਪਗ੍ਰੇਡ ਨਹੀਂ ਕਰ ਸਕੀਆਂ।

Advertisement

ਹਲਕੇ ਦੀਆਂ ਜ਼ਿਆਦਾਤਰ ਸੜਕਾਂ ਟੁੱਟ ਗਈਆਂ ਹਨ। ਪਿਛਲੇ ਤਿੰਨ ਸਾਲਾਂ ਵਿੱਚ ਡੇਰਾਬਸੀ, ਜ਼ੀਰਕਪੁਰ ਅਤੇ ਲਾਲੜੂ ਖੇਤਰਾਂ ਲਈ ਸਰਕਾਰ ਕੋਈ ਵੱਡਾ ਪ੍ਰਾਜੈਕਟ ਨਹੀਂ ਲੱਗਿਆ।

ਇਸ ਮੌਕੇ ਜ਼ਿਲ੍ਹਾ ਮੁਹਾਲੀ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ, ਸ਼ਿਵਦੇਵ ਕੁਰਲੀ, ਸੁਰਜੀਤ ਟਿਵਾਣਾ, ਬਹਾਦਰ ਸਿੰਘ, ਮਨਜੀਤ ਮਲਕਪੁਰ, ਵਿਕਰਮ ਸਿੰਘ, ਬਲਵਿੰਦਰ ਸਿੰਘ, ਨਰੰਗ ਸਿੰਘ, ਗੁਰਜੀਤ ਸਿੰਘ, ਗੁਰਦੇਵ ਸਿੰਘ, ਗੁਰਲਾਲ ਸਿੰਘ, ਸਤਵਿੰਦਰ ਮੀਆਂਪੁਰ, ਨਿਰਮਲ ਸਿੰਘ, ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Advertisement
Show comments