ਕਬੱਡੀ ਟੂਰਨਾਮੈਂਟ ਵਿੱਚ ਝਨੇੜੀ ਜੇਤੂ

ਕਬੱਡੀ ਟੂਰਨਾਮੈਂਟ ਵਿੱਚ ਝਨੇੜੀ ਜੇਤੂ

ਕੌਮਾਂਤਰੀ ਕਬੱਡੀ ਖਿਡਾਰੀ ਵਿੱਕੀ ਘਨੌਰ ਬਨੂੜ ਵਿੱਚ ਕਬੱਡੀ ਟੀਮਾਂ ਨਾਲ। ਫੋਟੋ: ਚਿੱਲਾ

ਪੱਤਰ ਪ੍ਰੇਰਕ

ਬਨੂੜ, 3 ਅਗਸਤ

ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਵਿੱਚ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ 30 ਟੀਮਾਂ ਨੇ ਹਿੱਸਾ ਲਿਆ। ਮੁਕਾਬਲਿਆਂ ’ਚੋਂ ਝਨੇੜੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਨੰਦਪੁਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਜੱਸੂ ਝਨੇੜੀ ਨੂੰ ‘ਬਿਹਤਰੀਨ ਰੇਡਰ’ ਅਤੇ ਨਿੰਮਾ ਝਨੇੜੀ ਤੇ ਗੁਰਤੇਜ ਨੂੰ ‘ਬਿਹਤਰੀਨ ਜਾਫ਼ੀ’ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਟੀਮਾਂ ਨੂੰ ਨਕਦ ਇਨਾਮ ਦਿੱਤੇ ਗਏ।

ਲੱਕੀ ਸੰਧੂ, ਮੇਜਰ ਡੇਅਰੀ ਵਾਲਾ, ਗੁਰਪ੍ਰੀਤ ਸਿੰਘ ਸਰਪੰਚ ਆਸ਼ੂ ਬਨੂੜ ਤੇ ਸੋਨੀ ਬਾਜਵਾ ਆਦਿ ਦੀ ਅਗਵਾਈ ਹੇਠ ਕਰਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਨਾਮਵਰ ਕਬੱਡੀ ਖਿਡਾਰੀ ਵਿੱਕੀ ਘਨੌਰ ਨੇ ਮੁੱਖ ਮਹਿਮਾਨ ਅਤੇ ਜਨਕ ਰਾਮ ਭੱਦਕ, ਸਤਨਾਮ ਸਿੰਘ ਖੜੌਲੀ, ਰਤਨੇਸ਼ ਜ਼ਿੰਦਲ ਅਤੇ ਕਰਨ ਗੜ੍ਹੀ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਵਾਈ। ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All