ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣਾ ਕਿਸਾਨਾਂ ਦੀ ਵੱਡੀ ਜਿੱਤ: ਬਾਠ
ਭਾਜਪਾ ਦੇ ਸੀਨੀਅਰ ਆਗੂ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਤੇ ਰਾਜਨੀਤਕ ਪਾਰਟੀਆਂ ਦੇ ਦਬਾਅ ਦੇ ਚੱਲਦਿਆਂ ਆਪਣੀ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ। ਉਨ੍ਹਾਂ...
Advertisement
ਭਾਜਪਾ ਦੇ ਸੀਨੀਅਰ ਆਗੂ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਤੇ ਰਾਜਨੀਤਕ ਪਾਰਟੀਆਂ ਦੇ ਦਬਾਅ ਦੇ ਚੱਲਦਿਆਂ ਆਪਣੀ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਤੇ ਲੋਕਾਂ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਚੋਣਾਂ ਹਾਰਨ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਉੱਤੇ ਅੱਖ ਰੱਖ ਲਈ ਸੀ। ਦਿੱਲੀ ਦੇ ਆਮ ਆਦਮੀ ਪਾਰਟੀ ਦੇ ਆਕਾਵਾਂ ਨੇ ਪੰਜਾਬ ਆ ਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਕਠਪੁਤਲੀ ਬਣਾ ਕੇ ਪੰਜਾਬ ਦੇ ਵਿੱਚ ਆਪਣੀ ਲੈਂਡ ਪੂਲਿੰਗ ਪਾਲਿਸੀ ਬਣਾਈ ਸੀ ਜਿਸ ਦਾ ਮਕਸਦ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਲਈ ਕਥਿਤ ਪੈਸਾ ਇਕੱਠਾ ਕਰਨਾ ਸੀ। ਪਰ ਲੋਕਾਂ ਦੇ ਰੋਹ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਤੇ ਆਖ਼ਰ ਪੰਜਾਬ ਦੇ ਮਿਹਨਤਕਸ਼ ਲੋਕਾਂ ਦੀ ਜਿੱਤ ਹੋਈ।
Advertisement
Advertisement