ਸੈਕਟਰ-22 ਵਿੱਚ ਮਹਿਲਾ ਵੱਲੋਂ ਖੁਦਕੁਸ਼ੀ
ਚੰਡੀਗੜ੍ਹ: ਇੱਥੋਂ ਦੇ ਸੈਕਟਰ-22 ਵਿਖੇ ਇਕ ਔਰਤ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਸੈਕਟਰ-17 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 49 ਸਾਲਾ ਕਿਰਨ ਵਾਸੀ ਸੈਕਟਰ-22 ਵਜੋਂ ਹੋਈ। ਕਿਰਨ...
Advertisement
ਚੰਡੀਗੜ੍ਹ: ਇੱਥੋਂ ਦੇ ਸੈਕਟਰ-22 ਵਿਖੇ ਇਕ ਔਰਤ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਸੈਕਟਰ-17 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 49 ਸਾਲਾ ਕਿਰਨ ਵਾਸੀ ਸੈਕਟਰ-22 ਵਜੋਂ ਹੋਈ। ਕਿਰਨ ਨੇ ਦਿਨ ਸਮੇਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ ਹਾਲੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸੱਕਿਆ ਹੈ। ਥਾਣਾ ਸੈਕਟਰ-17 ਦੀ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। -ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement
×