ਮੋਟਰਸਾਈਕਲ ਤੋਂ ਡਿੱਗਣ ਕਾਰਨ ਔਰਤ ਦੀ ਮੌਤ
ਮੁਹਾਲੀ ਵਿੱਚ ਅੱਜ ਸਵੇਰੇ ਮੋਟਰਸਾਈਕਲ ਟੈਕਸੀ (ਰੈਪੀਡੋ) ਤੋਂ ਡਿੱਗਣ ਕਾਰਨ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਫੇਜ਼-6 ਵਾਸੀ ਬਲਜੀਤ ਕੌਰ ਵਜੋਂ ਹੋਈ ਹੈ, ਜੋ ਮਾਈ ਭਾਗੋ ਇੰਸਟੀਚਿਊਟ ਵਿੱਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ...
Advertisement
ਮੁਹਾਲੀ ਵਿੱਚ ਅੱਜ ਸਵੇਰੇ ਮੋਟਰਸਾਈਕਲ ਟੈਕਸੀ (ਰੈਪੀਡੋ) ਤੋਂ ਡਿੱਗਣ ਕਾਰਨ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਫੇਜ਼-6 ਵਾਸੀ ਬਲਜੀਤ ਕੌਰ ਵਜੋਂ ਹੋਈ ਹੈ, ਜੋ ਮਾਈ ਭਾਗੋ ਇੰਸਟੀਚਿਊਟ ਵਿੱਚ ਬਤੌਰ ਸੁਰੱਖਿਆ ਗਾਰਡ ਤਾਇਨਾਤ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬਲਜੀਤ ਕੌਰ ਨੇ ਆਪਣੀ ਡਿਊਟੀ ’ਤੇ ਜਾਣ ਲਈ ਘਰ ਤੋਂ ਰੈਪੀਡੋ ਮੋਟਰਸਾਈਕਲ ਟੈਕਸੀ ਬੁੱਕ ਕੀਤੀ ਸੀ। ਜਦੋਂ ਉਹ ਸੈਕਟਰ-66 ਸਥਿਤ ਸ਼ਿਸ਼ੂ ਨਿਕੇਤਨ ਸਕੂਲ ਨੇੜੇ ਪਹੁੰਚੇ ਤਾਂ ਸੜਕ ’ਤੇ ਬਣੇ ਸਪੀਡ ਬਰੇਕਰ ਤੋਂ ਲੰਘਣ ਸਮੇਂ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਬਲਜੀਤ ਸੜਕ ’ਤੇ ਡਿੱਗ ਪਈ। ਹਾਦਸੇ ਤੋਂ ਤੁਰੰਤ ਬਾਅਦ ਮੋਟਰਸਾਈਕਲ ਚਾਲਕ ਨੇ ਬਲਜੀਤ ਨੂੰ ਚੁੱਕਿਆ ਅਤੇ ਇਲਾਜ ਲਈ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement
×

