ਹਾਦਸੇ ਵਿੱਚ ਔਰਤ ਦੀ ਮੌਤ
ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪਿੰਡ ਭਾਂਖਰਪੁਰ ’ਚ ਬਿਰਧ ਔਰਤ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਸੁਰਿੰਦਰ ਸਿੰਘ ਨੇ...
Advertisement
ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪਿੰਡ ਭਾਂਖਰਪੁਰ ’ਚ ਬਿਰਧ ਔਰਤ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਔਰਤ ਮਾਨ ਕੌਰ (72) ਵਾਸੀ ਪਿੰਡ ਭਾਂਖਰਪੁਰ ਸਵੇਰੇ 5.45 ਵਜੇ ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ ਤੇ ਸੜਕ ਪਾਰ ਕਰਦੇ ਸਮੇਂ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸਥਾਨਕ ਲੋਕ ਮਾਨ ਕੌਰ ਨੂੰ ਸਿਵਲ ਹਸਪਤਾਲ ਡੇਰਾਬੱਸੀ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਚੈੱਕ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
×

