ਪ੍ਰਭ ਆਸਰਾ ’ਚ ਮਹਿਲਾ ਦੀ ਮੌਤ
ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਪਡਿਆਲਾ ਵਿੱਚ ਚੱਲ ਰਹੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿੱਚ ਰਹਿ ਰਹੀ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਸੰਸਥਾ ਦੇ ਮੁਖੀ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਕਰੀਬ ਗੁਰਮੀਤ...
Advertisement
ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਪਡਿਆਲਾ ਵਿੱਚ ਚੱਲ ਰਹੀ ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਵਿੱਚ ਰਹਿ ਰਹੀ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ। ਸੰਸਥਾ ਦੇ ਮੁਖੀ ਭਾਈ ਸ਼ਮਸ਼ੇਰ ਸਿੰਘ ਅਤੇ ਬੀਬੀ ਰਜਿੰਦਰ ਕੌਰ ਨੇ ਦੱਸਿਆ ਕਿ ਕਰੀਬ ਗੁਰਮੀਤ ਕੌਰ (84) ਦਸ ਸਾਲ ਤੋਂ ਸੰਸਥਾ ਵਿੱਚ ਰਹਿ ਰਹੀ ਸੀ। ਇਹ ਮਹਿਲਾ ਕੁਰਾਲੀ ਤੋਂ ਹੀ ਲਵਾਰਿਸ ਹਾਲਤ ਵਿੱਚ ਮਿਲੀ ਸੀ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਉਹ ਆਮ ਵਾਂਗ ਸੁੱਤੇ ਪਰ ਅਚਾਨਕ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੱਸਿਆ ਕਿ ਮਹਿਲਾ ਦੀ ਪਛਾਣ ਕਰਨ ਵਾਲੇ ਸ਼ਨਿਚਰਵਾਰ ਸ਼ਾਮ ਛੇ ਵਜੇ ਤੱਕ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।
Advertisement
Advertisement
Advertisement
×

