ਮੋਟਰਸਾਈਕਲਾਂ ਦੀ ਟੱਕਰ ’ਚ ਔਰਤ ਹਲਾਕ
ਬਨੂੜ ਬੈਰੀਅਰ ਉੱਤੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਮਹਿਲਾ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਦਿਉਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ। ਉਹ ਆਪਣੇ ਦਿਉਰ ਬਲਬੀਰ ਸਿੰਘ ਵਾਸੀ ਕੋਟਲਾ ਨਿਹੰਗ ਟੱਪਰੀਆਂ ਥਾਣਾ...
Advertisement
ਬਨੂੜ ਬੈਰੀਅਰ ਉੱਤੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਮਹਿਲਾ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਦਿਉਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ। ਉਹ ਆਪਣੇ ਦਿਉਰ ਬਲਬੀਰ ਸਿੰਘ ਵਾਸੀ ਕੋਟਲਾ ਨਿਹੰਗ ਟੱਪਰੀਆਂ ਥਾਣਾ ਸਿਟੀ ਰੂਪਨਗਰ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ। ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਰਮਨਦੀਪ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੂਜੇ ਮੋਟਰਸਾਈਕਲ ਦਾ ਨਾਮਾਲੂਮ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Advertisement
Advertisement
×

