DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਤਿਹਾਸ ’ਚ ਬੀਬੀਆਂ ਦੀ ਸਾਰਥਿਕ ਭੂਮਿਕਾ ਰਹੀ: ਬਾਬਾ ਲਖਬੀਰ ਸਿੰਘ

ਰਤਵਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ
  • fb
  • twitter
  • whatsapp
  • whatsapp
featured-img featured-img
ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਬਾਬਾ ਲਖਬੀਰ ਸਿੰਘ।
Advertisement
ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੱਚਖੰਡਵਾਸੀ ਸੰਤ ਵਰਿਆਮ ਸਿੰਘ ਦੀ ਜੀਵਨ ਸਾਥਣ ਰਹੇ ਸੱਚਖੰਡਵਾਸੀ ਮਾਤਾ ਰਣਜੀਤ ਕੌਰ ਬੀਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰਸਟ ਦੇ ਚੇਅਰਮੈਨ ਸੰਤ ਲਖਬੀਰ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਟਰੱਸਟ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਡਾਇਰੈਕਟਰ ਭਾਈ ਜਸਵੰਤ ਸਿੰਘ ਸਿਆਣ ਤੇ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ, ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਰਤਵਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਉਪਰੰਤ ਭਾਈ ਜਤਿੰਦਰ ਸਿੰਘ ਪੱਟੀ, ਭਾਈ ਇਕਬਾਲ ਸਿੰਘ ਲੁਧਿਆਣਾ, ਭਾਈ ਮੱਖਣ ਸਿੰਘ ਮੁਨੀਲਾ, ਭਾਈ ਪਰਮਿੰਦਰ ਸਿੰਘ ਸੰਧੂਆਂ, ਭਾਈ ਜਸਵਿੰਦਰ ਸਿੰਘ ਘੋਲਾ, ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ,ਰਾਗੀ ਜਸਮੇਰ ਸਿੰਘ ਬਾਠ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਸੰਸਾਰ ਭਰ ਦੇ ਇਤਿਹਾਸ ਵਿੱਚ ਬੀਬੀਆਂ ਦੀ ਸਾਰਥਿਕ ਭੂਮਿਕਾ ਰਹੀ ਹੈ। ਸਮਾਗਮ ਦੌਰਾਨ ਗੁਰੂ ਦਾ ਅੰਮ੍ਰਿਤ ਸੰਚਾਰ ਵੀ ਹੋਇਆ। ਇਸੇ ਦੌਰਾਨ ਇੰਦਰਜੀਤ ਸਿੰਘ ਰੰਧਾਵਾ, ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਅਰਵਿੰਦਪੁਰੀ ਨੇ ਵਿਚਾਰ ਪੇਸ਼ ਕੀਤੇ।

Advertisement
Advertisement
×