ਰੱਖੜੀ ’ਤੇ ਟ੍ਰਾਈਸਿਟੀ ’ਚ ਮਹਿਲਾਵਾਂ ਨੂੰ ਮਿਲੇਗੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ
ਚੰਡੀਗੜ੍ਹ ਪ੍ਰਸ਼ਾਸਨ ਨੇ 9 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਯੂਟੀ ਪ੍ਰਸ਼ਾਸਨ ਨੇ ਰੱਖੜੀ ਵਾਲੇ ਦਿਨ ਸੀਟੀਯੂ ਦੀਆਂ ਬੱਸਾਂ ਵਿੱਚ ਟ੍ਰਾਈਸਿਟੀ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦਾ...
Advertisement
ਚੰਡੀਗੜ੍ਹ ਪ੍ਰਸ਼ਾਸਨ ਨੇ 9 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਯੂਟੀ ਪ੍ਰਸ਼ਾਸਨ ਨੇ ਰੱਖੜੀ ਵਾਲੇ ਦਿਨ ਸੀਟੀਯੂ ਦੀਆਂ ਬੱਸਾਂ ਵਿੱਚ ਟ੍ਰਾਈਸਿਟੀ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਰੱਖੜੀ ਮੌਕੇ ਔਰਤਾਂ ਨੂੰ ਸੀਟੀਯੂ ਦੀਆਂ ਬੱਸਾਂ ਵਿੱਚ ਸਿਰਫ਼ ਟ੍ਰਾਈਸਿਟੀ ਵਿੱਚ ਚੱਲਣ ਵਾਲੀਆਂ ਏਸੀ ਤੇ ਨਾਨ ਏਸੀ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮਿਲੇਗੀ। ਹਾਲਾਂਕਿ ਇਹ ਸਹੂਲਤ ਸੀਟੀਯੂ ਦੀਆਂ ਲਾਂਗ ਰੂਟ ਦੀਆਂ ਬੱਸਾਂ ’ਤੇ ਲਾਗੂ ਨਹੀਂ ਹੋਵੇਗੀ। ਯੂਟੀ ਪ੍ਰਸ਼ਾਸਨ ਨੇ ਔਰਤਾਂ ਨੂੰ ਰੱਖੜੀ ਵਾਲੇ ਦਿਨ ਟ੍ਰਾਈਸਿਟੀ ਵਿੱਚ ਵੱਧ ਤੋਂ ਵੱਧ ਸੀਟੀਯੂ ਦੀਆਂ ਬੱਸਾਂ ਦੀ ਵਰਤੋਂ ਕਰਕੇ ਭੈਣ-ਭਰਾਵਾਂ ਦੇ ਤਿਉਹਾਰ ਰੱਖੜੀ ਨੂੰ ਧੂਮ-ਧਾਮ ਨਾਲ ਮਨਾਉਣ ਦੀ ਅਪੀਲ ਕੀਤੀ।
Advertisement
Advertisement