ਕਿਸਾਨੀ ਸੰਘਰਸ਼ ਦੇ ਹੱਕ ’ਚ ਬੀਬੀਆਂ ਵੱਲੋਂ ਪੈਦਲ ਮਾਰਚ

ਸ਼ਹੀਦ ਭਗਤ ਸਿੰਘ ਗਰੁੱਪ ਵੱਲੋਂ ਸ਼ਾਂਤੀ ਮਾਰਚ; ਬਾਰ ਐਸੋਸੀਏਸ਼ਨ ਵੱਲੋਂ ਕਿਸਾਨਾਂ ਲਈ ਫੰਡ ਇਕੱਤਰ

ਕਿਸਾਨੀ ਸੰਘਰਸ਼ ਦੇ ਹੱਕ ’ਚ ਬੀਬੀਆਂ ਵੱਲੋਂ ਪੈਦਲ ਮਾਰਚ

ਚੰਡੀਗੜ੍ਹ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਲਾਕਾਰ ਗੁਰਪ੍ਰੀਤ ਘੁੱਗੀ ਤੇ ਹੋਰ। -ਪ੍ਰਦੀਪ ਤਿਵਾੜੀ

ਨਿੱਜੀ ਪੱਤਰ ਪ੍ਰੇਰਕ

ਜ਼ੀਰਕਪੁਰ/ਡੇਰਾਬੱਸੀ, 1 ਮਾਰਚ

ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਅੱਜ ਦਿੱਲੀ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਮਾਰਚ ਕਰ ਰਹੀ ਬੀਬੀਆਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੂੰ ਸੰਘਰਸ਼ ਕਰਦੇ ਹੋਏ ਅੱਜ 95 ਦਿਨ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਹਾਲੇ ਕੇਂਦਰ ਸਰਕਾਰ ਆਪਣਾ ਅੜਿਅਲ ਰਵਈਆ ਛੱਡਣ ਲਈ ਤਿਆਰ ਨਹੀਂ ਹੈ। ਇਹ ਪੈਦਲ ਮਾਰਚ ਪਟਿਆਲਾ ਚੌਕ ਤੋਂ ਸ਼ੁਰੂ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ ਬੀਬੀਆਂ ਨੇ ਸ਼ਮੂਲਿਅਤ ਕੀਤੀ। ਇਸ ਦੌਰਾਨ ਬਾਰ ਐਸੋਸੀਏਸ਼ਨ ਵੱਲੋਂ ਕਿਸਾਨਾਂ ਦੀ ਮਦਦ ਕਰਨ ਲਈ ਫੰਡ ਇਕੱਤਰ ਕੀਤਾ ਗਿਆ। ਇਕੱਤਰ ਕੀਤੇ ਗਏ ਫੰਡ ਨੂੰ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵੱਲੋਂ ਭਾਰਤੀ ਕਿਸਾਨ ਯੂਨੀਅਤ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਹਰੀ ਸਿੰਘ ਚਡਿਆਲਾ, ਬਲਜਿੰਦਰ ਸਿੰਘ ਚਡਿਆਲਾ, ਗੁਰਦਰਸ਼ਨ ਸਿੰਘ ਧਨੌਨੀ ਨੂੰ ਦਿੰਦਿਆਂ ਦਿੱਲੀ ਦੀ ਹੱਦ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।  

ਪੰਚਕੂਲਾ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਗਰੁੱਪ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਸ਼ਾਂਤੀ ਮਾਰਚ ਕੱਢਿਆ ਗਿਆ। ਇਹ ਸ਼ਾਂਤੀ ਮਾਰਚ ਕਾਲਕਾ ਰੇਲਵੇ ਗਰਾਊਂਡ ਤੋਂ ਸ਼ੁਰੂ ਹੋ ਕੇ ਕਾਲਕਾ ਸਬਜ਼ੀ ਮੰਡੀ ਪੁੱਜ ਕੇ ਸਮਾਪਤ ਹੋਇਆ। ਇਸ ਦੌਰਾਨ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਰਿਆਂ ਨਾਲ ਆਸਮਾਨ ਗੂੰਜ ਉੱਠਿਆ। ਇਸ ਮਾਰਚ ਦੌਰਾਨ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਖੇਤੀਬਾੜੀ ਕਾਨੂੰਨਾਂ ਸਬੰਧੀ  ਬੁਰੇ ਪ੍ਰਭਾਵਾਂ ਵਾਰੇ ਪੈਂਫ਼ਲਿਟ ਵੀ ਵੰਡੇ ਗਏ। ਜਲੌਲੀ-ਬਰਵਾਲਾ ਟੌਲ ਪਲਾਜ਼ਾ ’ਤੇ ਬੈਠੇ ਕਿਸਾਨਾਂ ਲਈ ਅੱਜ ਭਰੈਲੀ ਵਾਸੀਆਂ ਨੇ ਲੰਗਰ ਦੀ ਸੇਵਾ ਨਿਵਾਈ। 

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਹਰੇਕ ਪਿੰਡ ਵਿਚ ਮੋਟਰਸਾਈਕਲ ਯਾਤਰਾ ਕੱਢੀ ਜਾਵੇਗੀ। ਟੁੰਡਲਾ ਪਿੰਡ ਦੇ ਸਾਬਕਾ ਸਰਪੰਚ ਗੁਰਜਤਨ ਉਰਫ਼ ਬਿੱਲੂ ਨੇ ਦੱਸਿਆ ਕਿ ਮੋਟਰਸਾਈਕਲ ਯਾਤਰਾ 4 ਮਾਰਚ ਤੋਂ ਸ਼ੁਰੂ ਹੋਵੇਗੀ ਤੇ ਜ਼ਿਲ੍ਹਾ ਅੰਬਾਲਾ ਦੇ ਕਈ ਪਿੰਡਾਂ ਵਿਚ ਜਾਵੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਲੋਕਾਂ ਨੂੰ ਖੇਤੀ ਕਾਨੂੰਨਾਂ ਦੀ ਅਸਲੀਅਤ ਤੋਂ ਜਾਣੂ ਕਰਾਉਣਾ ਹੈ।  ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੰਭੂ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ।       

‘ਆਪ’ ਕਿਸਾਨਾਂ ਦੇ ਹੱਕ ’ਚ ਕਰੇਗੀ ਰੈਲੀਆਂ: ਅਨਮੋਲ ਗਗਨ ਮਾਨ

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ‘ਆਪ’ ਨੇ ਐਲਾਨ ਕੀਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪੂਰੇ ਸੂਬੇ ਵਿੱਚ ਰੈਲੀਆਂ ਕੱਢੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇਥੇ ਪਹੁੰਚੀ ਪਾਰਟੀ ਆਗੂ ਅਨਮੋਲ ਗਗਨ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਸਬੰਧੀ ਪਾਰਟੀ ਵੱਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਚ ਕਿਸਾਨ ਮਹਾਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਅਨਮੋਲ ਗਗਨ ਮਾਨ ਇਥੇ ਪਹੁੰਚ ਕੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਲਈ ਲਾਮਬੰਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।  

ਪਿੰਡ ਦਤਾਰਪੁਰ ਤੋਂ ਜਥਾ ਦਿੱਲੀ ਪੁੱਜਿਆ

ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ-ਚੁੰਨੀ ਰੋਡ ’ਤੇ ਪੈਂਦੇ ਪਿੰਡ ਦਤਾਰਪੁਰ ਤੋਂ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਕਿਸਾਨ-ਮਜਦੂਰਾਂ ਦਾ 9ਵਾਂ ਜਥਾ ਸਿੰਘੂ ਬਾਰਡਰ ਦਿੱਲੀ ਗਿਆ। ਹਰਪਾਲ ਸਿੰਘ ਦਤਾਰਪੁਰ ਨੇ ਦੱਸਿਆ ਕਿ ਜਥੇ ਨੇ ਤੁਰਨ ਤੋਂ ਪਹਿਲਾਂ ਪਿੰਡ ਦੇ ਗੁਰਦੁਆਰੇ ਵਿੱਚ ਅਰਦਾਸ ਕੀਤੀ। ਜਥੇ ਵਿੱਚ ਸ਼ਾਮਲ ਮੈਂਬਰ ਬੜੇ ਉਤਸ਼ਾਹਿਤ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All