ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਜੂਨ
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੱਥੋਂ ਦੇ ਸੈਕਟਰ-67 ਵਿੱਚ ਪਾਰਕ ਨੂੰ ਵਿਕਸਤ ਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕੌਂਸਲਰ ਮਨਜੀਤ ਕੌਰ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਪਾਰਕ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਲਈ ਇੱਥੇ ਨਵੇਂ ਝੁੱਲੇ, ਪਾਥਵੇਅ, ਬੈਂਚ ਅਤੇ ਵੈਦਰ ਸ਼ੈੱਲਟਰ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਕੌਂਸਲਰ ਮਨਜੀਤ ਕੌਰ ਵੱਲੋਂ ਪਾਰਕ ਨੂੰ ਵਿਕਸਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਸਨ, ਜਿਸ ਦੇ ਤਹਿਤ ਪਾਰਕ ਵਿੱਚ ਅੱਜ ਹੋਣ ਵਾਲੇ ਕੰਮ ਸ਼ੁਰੂ ਕਰਵਾਏ ਗਏ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਵਿੱਚ ਚੰਡੀਗੜ੍ਹ ਨਾਲੋਂ ਵੀ ਵੱਧ ਹਰਿਆਲੀ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਵੱਖ-ਵੱਖ ਤਰ੍ਹਾਂ ਦੇ ਦਰੱਖ਼ਤ ਲਗਾਏ ਗਏ ਹਨ ਅਤੇ ਆਉਣ ਵਾਲੇ ਸਮੇਂ ਹੋਰ ਫੁੱਲ ਬੂਟੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਮਨੁੱਖੀ ਹੋਂਦ ਅਤੇ ਵਾਤਾਵਰਨ ਨੂੰ ਬਚਾਉਣ ਲਈ ਰੁੱਖਾਂ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਇਸ ਮੌਕੇ ਬਲਬੀਰ ਸਿੰਘ, ਰਛਪਾਲ ਸਿੰਘ, ਬੀਐੱਸ ਢਿੱਲੋਂ, ਅਜਾਇਬ ਸਿੰਘ, ਰਘਬੀਰ ਸਿੰਘ, ਹਰਮਨਪ੍ਰੀਤ ਸਿੰਘ ਪਸਰੀਚਾ, ਕੇਕੇ ਸ਼ਰਮਾ, ਗੋਪਾਲ ਗੁਪਤਾ, ਮਨਜੀਤ ਸਿੰਘ, ਮਸਤਾਨ ਸਿੰਘ, ਰਣਜੀਤ ਸਿੰਘ, ਰੇਸ਼ਮ ਕੌਰ, ਰਵੀਨ, ਕਮਲ, ਪ੍ਰਭਪ੍ਰੀਤ ਕੌਰ, ਸੰਗਤ ਸਿੰਘ, ਵਿਰਕ ਅਤੇ ਹੋਰ ਪਤਵੰਤੇ ਹਾਜ਼ਰ ਸਨ।