ਗੰਦੇ ਪਾਣੀ ਦੀ ਨਿਕਾਸੀ ਲਈ ਨਾਲੇ ਦਾ ਕੰਮ ਸ਼ੁਰੂ
ਪੱਤਰ ਪ੍ਰੇਰਕ
ਨੂਰਪੁਰ ਬੇਦੀ, 29 ਜੂਨ
ਪਿੰਡ ਕਲਵਾਂ ਵਿੱਚ ਤ੍ਰਿਵੈਣੀ ਮੰਦਰ ਨੇੜੇ ਗੰਦੇ ਪਾਣੀ ਦੇ ਨਿਕਾਸ ਲਈ ਨਾਲੇ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਉੱਤੇ ਕਰੀਬ ਚਾਰ ਲੱਖ ਰੁਪਏ ਦੀ ਲਾਗਤ ਆਵੇਗੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪਿੰਡ ਕਲਵਾਂ ਵਿੱਚ ਕਈ ਸਾਲਾਂ ਤੋਂ ਠੱਪ ਪਏ ਵਿਕਾਸ ਦੇ ਕੰਮ ਹੁਣ ਸ੍ਰੀ ਚੱਢਾ ਦੇ ਸਹਿਯੋਗ ਨਾਲ ਤੇਜ਼ੀ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਚੱਢਾ ਨੇ ਆਮ ਲੋਕਾਂ ਵੱਲੋਂ ਆ ਰਹੀਆਂ ਮੰਗਾਂ ਮੰਨ ਕੇ ਉਨ੍ਹਾਂ ਦਾ ਭਰੋਸਾ ਜਿੱਤਿਆ ਹੈ।
ਪੰਚਾਇਤੀ ਰਾਜ ਵਿਭਾਗ ਦੇ ਜੇਈ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਨਾਲਾ ਲਗਪਗ 300 ਫੁੱਟ ਲੰਬਾ ਹੋਵੇਗਾ। ਇਸ ’ਤੇ ਕਰੀਬ ਚਾਰ ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਤਕਨੀਕੀ ਮਿਆਰਾਂ ਮੁਤਾਬਕ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਕਾਰਨ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇਗਾ।