ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਸਪਤਾਲ ’ਚ ‘ਵਿਸ਼ਵ ਖੂਨਦਾਨੀ ਦਿਵਸ’ ਮਨਾਇਆ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਦੇ ਸੈਕਟਰ-32 ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ‘ਵਿਸ਼ਵ ਖੂਨਦਾਨੀ ਦਿਵਸ’ ਦੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਖੂਨਦਾਨ ਕੈਂਪ ਦਾ ਉਦਘਾਟਨ ਸੈਕਟਰ-32 ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਪ੍ਰੋ. ਅਸ਼ੋਕ ਕੁਮਾਰ ਅੱਤਰੀ ਨੇ ਕੀਤਾ...
ਖ਼ੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਅਸ਼ੋਕ ਕੁਮਾਰ ਅੱਤਰੀ ਤੇ ਹੋਰ। -ਫੋਟੋ: ਰਵੀ ਕੁਮਾਰ
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਦੇ ਸੈਕਟਰ-32 ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ‘ਵਿਸ਼ਵ ਖੂਨਦਾਨੀ ਦਿਵਸ’ ਦੇ ਮੌਕੇ ਖੂਨਦਾਨ ਕੈਂਪ ਲਗਾਇਆ ਗਿਆ। ਖੂਨਦਾਨ ਕੈਂਪ ਦਾ ਉਦਘਾਟਨ ਸੈਕਟਰ-32 ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਪ੍ਰੋ. ਅਸ਼ੋਕ ਕੁਮਾਰ ਅੱਤਰੀ ਨੇ ਕੀਤਾ ਹੈ। ਇਸ ਖੂਨਦਾਨ ਕੈਂਪ ਵਿੱਚ 100 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ। ਪ੍ਰੋ. ਅਸ਼ੋਕ ਅੱਤਰੀ ਨੇ ਸਾਰਿਆਂ ਨੂੰ ਖੂਨਦਾਨ ਦੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਦਾਨ ਹੈ, ਇਹ ਲੋੜ ਪੈਣ ’ਤੇ ਕਿਸੇ ਦੀ ਜ਼ਿੰਦਗੀ ਬਚਾਅ ਸਕਦਾ ਹੈ। ਇਸ ਮੌਕੇ ਸੈਕਟਰ-32 ਬਲੱਡ ਬੈਂਕ ਦੀ ਹੈੱਡ ਆਫ ਡਿਪਾਰਟਮੈਂਟ ਡਾ. ਰਵਨੀਤ ਕੌਰ ਨੇ ਵੀ ਸਾਰਿਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਖੂਨਦਾਨ ਕੈਂਪ ਲਗਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰ ਵਿੱਚ ਖੂਨਦਾਨ ਕੈਂਪ ਲਗਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀਆਂ 60 ਦੇ ਕਰੀਬ ਜਥੇਬੰਦੀਆਂ ਦਾ ਸਨਮਾਨ ਕੀਤਾ। 

 

Advertisement

Advertisement