ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ 5 ਤੱਕ

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਰਾਸ਼ਟਰੀ ਓਰਲ ਹੈਲਥ ਐਂਡ ਤੰਬਾਕੂ ਰਹਿਤ ਕੇਂਦਰ ਅਤੇ ਡੈਂਟਲ ਕੌਂਸਲ ਆਫ਼ ਇੰਡੀਆ ਦੇ ਸੱਦੇ ’ਤੇ 5 ਜੂਨ ਤੱਕ ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਤੰਬਾਕੂ ਵਿਰੋਧੀ ਰੈਲੀ ਕੱਢੀ...
ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਚਾਂਸਲਰ ਡਾ. ਜ਼ੋਰਾ ਸਿੰਘ ਤੇ ਡਾ. ਵਰਿੰਦਰ ਸਿੰਘ। -ਫੋਟੋ: ਸੂਦ
Advertisement

ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਰਾਸ਼ਟਰੀ ਓਰਲ ਹੈਲਥ ਐਂਡ ਤੰਬਾਕੂ ਰਹਿਤ ਕੇਂਦਰ ਅਤੇ ਡੈਂਟਲ ਕੌਂਸਲ ਆਫ਼ ਇੰਡੀਆ ਦੇ ਸੱਦੇ ’ਤੇ 5 ਜੂਨ ਤੱਕ ਵਿਸ਼ਵ ਤੰਬਾਕੂ ਵਿਰੋਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਤੰਬਾਕੂ ਵਿਰੋਧੀ ਰੈਲੀ ਕੱਢੀ ਗਈ ਜਿਸ ਨੂੰ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਿੰਸੀਪਲ ਡਾ. ਵਿਕਰਮ ਬਾਲੀ ਨੇ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰ ’ਚ ਦੱਸਿਆ। ਚਾਂਸਲਰ ਡਾ. ਜ਼ੋਰਾ ਸਿੰਘ ਨੇ ਤੰਬਾਕੂ ਦੇ ਸੇਵਨ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। -ਨਿੱਜੀ ਪੱਤਰ ਪ੍ਰੇਰਕ

ਖੋਜ ਪਤ੍ਰਿਕਾ ਦਾ ਵਿਸ਼ੇਸ਼ ਅੰਕ ਰਿਲੀਜ਼

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਧਰਮ ਅਧਿਅਨ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਖੋਜ ਪਤ੍ਰਿਕਾ ‘ਜਨਰਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ’ ਦਾ ਵਿਸ਼ੇਸ਼ ਅੰਕ ਲੋਕ ਅਰਪਣ ਕੀਤਾ। ਡੀਨ ਅਕਾਦਮਿਕ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਖੋਜ ਪਤ੍ਰਿਕਾ ਦਾ ਇਹ 12ਵਾਂ ਅੰਕ ਗੁਰਬਾਣੀ ਦੇ ਵੱਖ-ਵੱਖ ਪਹਿਲੂਆਂ ਨਾਲ ਸਬੰਧਤ ਹਨ। ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਵਧਾਈ ਦਿੱਤੀ। ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਨੇ ਧੰਨਵਾਦ ਕੀਤਾ। ਖੋਜ ਪਤ੍ਰਿਕਾ ਦੇ ਸੰਪਾਦਕ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਖੋਜ ਪਤ੍ਰਿਕਾ ਦਾ ਅਗਲਾ ਅੰਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਭਿੰਨ ਪਰਿਪੇਖਾਂ ਉੱਪਰ ਆਧਾਰਿਤ ਹੋਵੇਗਾ। -ਨਿੱਜੀ ਪੱਤਰ ਪ੍ਰੇਰਕ

Advertisement

ਸ਼ੈੱਲਰ ਐਸੋਸੀਏਸ਼ਨ ਵੱਲੋਂ ਸੁਰਜੀਤ ਚੀਮਾ ਦਾ ਸਨਮਾਨ

ਅਮਲੋਹ: ਸ਼ੈੱਲਰ ਐਸੋਸੀਏਸ਼ਨ ਅਮਲੋਹ ਵੱਲੋਂ ਪ੍ਰਧਾਨ ਰਾਕੇਸ਼ ਕੁਮਾਰ ਗਰਗ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਅਮਲੋਹ ਦੇ ਸਕੱਤਰ ਸੁਰਜੀਤ ਸਿੰਘ ਚੀਮਾ ਨੂੰ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਸ੍ਰੀ ਗਰਗ ਨੇ ਕਿਹਾ ਕਿ ਸ੍ਰੀ ਚੀਮਾ ਨੇ 35 ਸਾਲ ਇਸ ਕਮੇਟੀ ਵਿਚ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਵਿਨੋਦ ਕੁਮਾਰ ਮਿੱਤਲ, ਸਿੰਦਰ ਮੋਹਨ ਪੁਰੀ ਅਤੇ ਵਿਨੋਦ ਅਬਰੋਲ ਨੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਚੀਮਾ ਵਪਾਰੀਆ ਪ੍ਰਤੀ ਚਿੰਤਨਸ਼ੀਲ ਸ਼ਖ਼ਸੀਅਤ ਦੇ ਮਾਲਕ ਸਨ। ਇਸ ਮੌਕੇ ਐਸੋਸੀਏਸ਼ਨ ਦੇ ਖਜ਼ਾਨਚੀ ਮੋਹਿਤ ਬਾਂਸਲ, ਵਿਸ਼ਨੂੰ ਜਿੰਦਲ, ਟੋਮਨ ਬਾਂਸਲ, ਗੰਗਾ ਪੁਰੀ, ਅਸਨ ਗਿੱਲ, ਨਵੀਨ ਅਰੋੜਾ, ਅਭਿਸ਼ੇਕ ਗਰਗ, ਅਮਿਤ ਜਿੰਦਲ, ਵਿਜੈ ਗਰਗ, ਹੈਪੀ ਠੇਕੇਦਾਰ ਅਤੇ ਅਨਿਲ ਬਾਂਸਲ ਆਦਿ ਨੇ ਵਿਚਾਰ ਪੇਸ਼ ਕੀਤੇ। -ਪੱਤਰ ਪ੍ਰੇਰਕ

ਬੇਲਾ ਕਾਲਜ ਵੱਲੋਂ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਜਾਰੀ

ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਪੋਸਟ ਗ੍ਰੈਜੂਏਟ ਕੋਰਸਾਂ ਦੇ ਦਾਖ਼ਲੇ ਪਹਿਲੀ ਜੁਲਾਈ ਤੋਂ ਸ਼ੁਰੂ ਹੋਣੇ ਹਨ। ਇਸੇ ਦੇ ਮੱਦੇਨਜ਼ਰ ਕਾਲਜ ਦੇ ਨਵੇਂ ਸੈਸ਼ਨ ਦਾ ਪ੍ਰਾਸਪੈਕਟਸ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ, ਸੀਨੀਅਰ ਵਾਈਸ ਪ੍ਰਧਾਨ ਹਰਮਿੰਦਰ ਸਿੰਘ, ਸਕੱਤਰ ਜਗਵਿੰਦਰ ਸਿੰਘ ਪੰਮੀ, ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਚੇਅਰਮੈਨ ਫਾਰਮੇਸੀ ਕਾਲਜ ਕੈਪਟਨ ਐਮ.ਪੀ.ਸਿੰਘ, ਮੈਂਬਰ ਗਿਆਨ ਸਿੰਘ, ਗੁਰਮੇਲ ਸਿੰਘ, ਗੁਰਿੰਦਰ ਸਿੰਘ ਅਤੇ ਪ੍ਰਿੰਸੀਪਲ ਫਾਰਮੇਸੀ ਕਾਲਜ ਡਾ. ਸ਼ੈਲੇਸ ਸ਼ਰਮਾ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਡਾ. ਮਮਤਾ ਅਰੋੜਾ, ਪ੍ਰੋ. ਇਸ਼ੂ ਬਾਲਾ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਪ੍ਰਿਤਪਾਲ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

ਕਾਲਜ ਦੇ ਗੇਟ ’ਤੇ ਛਬੀਲ ਲਾਈ

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਦੇ ਮੁੱਖ ਗੇਟ ’ਤੇ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹਾਦਤ ਦੀ ਯਾਦ ਵਿੱਚ ਛਬੀਲ ਲਾਈ ਗਈ। ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀ ਵਾਲੰਟੀਅਰਾਂ ਨੇ ਰਾਹਗੀਰਾਂ ਨੂੰ ਮਿੱਠਾ ਪਾਣੀ ਵਰਤਾਇਆ। ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਅਤੇ ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਗੁਰੂ ਅਰਜਨ ਦੇਵ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸੇਵਾ-ਮੁਖੀ ਗਤੀਵਿਧੀਆਂ ਵਿੱਚ ਸ਼ਾਮਲ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਛਬੀਲ ਲਈ ਗੁਰਮਤਿ ਵਿਚਾਰ ਸਭਾ ਅਤੇ ਵਿਦਿਆਰਥੀ ਪਰਿਸ਼ਦ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। -ਟਨਸ

Advertisement