ਸਕੂਲ ਵਿੱਚ ਵਿਸ਼ਵ ਪੰਜਾਬੀ ਦਿਵਸ ਮਨਾਇਆ
ਮੁਹਾਲੀ ਦੇ ਫੇਜ਼ ਦੋ ਦੇ ਗਿਆਨ ਜੋਤੀ ਗਲੋਬਲ ਸਕੂਲ ਵਿੱਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਦਿਵਸ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਇਸ ਦੇ ਅਮੀਰ ਸਾਹਿਤ, ਕਲਾ ਅਤੇ ਵਿਰਸੇ ਨਾਲ ਜੋੜਨਾ ਸੀ। ਇਸ...
Advertisement
ਮੁਹਾਲੀ ਦੇ ਫੇਜ਼ ਦੋ ਦੇ ਗਿਆਨ ਜੋਤੀ ਗਲੋਬਲ ਸਕੂਲ ਵਿੱਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਦਿਵਸ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਮਾਂ-ਬੋਲੀ ਪੰਜਾਬੀ ਦੀ ਮਹੱਤਤਾ, ਇਸ ਦੇ ਅਮੀਰ ਸਾਹਿਤ, ਕਲਾ ਅਤੇ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਸਮਝਾਈ ਅਤੇ ਇਸ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਕਵਿਤਾ ਗਾਇਨ ਅਤੇ ਸਲੋਗਨ ਗਾਇਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।
ਪ੍ਰਿੰਸੀਪਲ ਗਿਆਨ ਜੋਤ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਨੂੰ ਸ਼ੁੱਧ ਅਤੇ ਸਪੱਸ਼ਟ ਲਿਖਣ ਲਈ ਪ੍ਰੇਰਿਆ। ਡਾਇਰੈਕਟਰ ਪ੍ਰਿੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਮਾਂ-ਬੋਲੀ ਸਾਡੀ ਪਹਿਚਾਣ ਅਤੇ ਸੱਭਿਆਚਾਰ ਦਾ ਆਧਾਰ ਹੈ।-ਖੇਤਰੀ ਪ੍ਰਤੀਨਿਧ
Advertisement
Advertisement
×