ਸਕੂਲ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ
ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸਕੂਲ ਆਏ ਅਤੇ ਉਨ੍ਹਾਂ ਸਾਰਾ ਦਿਨ ਆਪਣੀ ਮਾਂ ਬੋਲੀ ਪੰਜਾਬੀ ਵਿੱਚ ਹੀ ਗੱਲਬਾਤ ਕੀਤੀ। ਵਿਦਿਆਰਥੀਆਂ ਦੇ ਪੰਜਾਬੀ ਬੋਲੀ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਕਵਿਤਾ ਉਚਾਰਨ ,ਭਾਸ਼ਣ ਕਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਆਦਿ ਪ੍ਰਮੁੱਖ ਸਨ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਵੱਲੋਂ ਕਵੀ ਦਰਬਾਰ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਪੰਜਾਬੀ ਭਾਸ਼ਾ ਪ੍ਰਤੀ ਆਪਣੇ ਸਤਿਕਾਰਤ ਦਾ ਪ੍ਰਗਟਾਵਾ ਕੀਤਾ। ਸਕੂਲ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪਹਿਲੇ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਫ਼ਰੀਦ ਦੇ ਆਗਮਨ ਪੁਰਬ ਦੀਆਂ ਵਧਾਈ ਦਿੱਤੀ। ਇਸ ਮੌਕੇ ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਇਸਟੇਟ ਇੰਚਾਰਜ ਅਰਸ਼ਦੀਪ ਸਿੰਘ ਬਰਾੜ ਅਤੇ ਵਾਈਸ ਪ੍ਰਿੰਸੀਪਲ ਮਨਦੀਪ ਕੌਰ ਮਾਹਲ ਵੀ ਹਾਜ਼ਰ ਸਨ।