ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਸ਼ਤੀ ਦੰਗਲ 5 ਨੂੰ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ 5 ਨਵੰਬਰ ਨੂੰ ਅਮਰ ਸ਼ਹੀਦ ਬਾਬਾ ਜਥੇਦਾਰ ਹਨੂੰਮਾਨ ਸਿੰਘ ਯਾਦਗਾਰੀ 33ਵਾਂ ਕੁਸ਼ਤੀ ਦੰਗਲ ਆਯੋਜਿਤ...
Advertisement
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ 5 ਨਵੰਬਰ ਨੂੰ ਅਮਰ ਸ਼ਹੀਦ ਬਾਬਾ ਜਥੇਦਾਰ ਹਨੂੰਮਾਨ ਸਿੰਘ ਯਾਦਗਾਰੀ 33ਵਾਂ ਕੁਸ਼ਤੀ ਦੰਗਲ ਆਯੋਜਿਤ ਕੀਤਾ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਕੁਸ਼ਤੀ ਦੰਗਲ ਦੁਪਹਿਰ ਇੱਕ ਵਜੇ ਆਰੰਭ ਹੋਵੇਗਾ। ਉਨ੍ਹਾਂ ਦੱਸਿਆ ਕਿ ਕੁਸ਼ਤੀ ਦੰਗਲ ਸੈਕਟਰ 79 ਦੇ ਅਮੈਟੀ ਸਕੂਲ ਦੇ ਨੇੜੇ ਕਰਵਾਇਆ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Advertisement
Advertisement
