ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 14 ਸਤੰਬਰ
ਲੰਬੇ ਸਮੇਂ ਤੋਂ ਚਰਚਿਤ ਰਿਹਾ ਸਿੱਖ ਰੈਫਰੈਂਸ ਲਾਇਬਰੇਰੀ ਦਾ ਮੁੱਦਾ ਮੁੜ ਭਖ ਗਿਆ ਹੈ। ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਫੌਜੀ ਹਮਲੇ ਤੋਂ ਬਾਅਦ ਭਾਰਤੀ ਫੌਜ ਵਲੋਂ ਜ਼ਬਤ ਕੀਤੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਬੇਸ਼ਕੀਮਤੀ ਸਾਹਿਤਕ ਖਜ਼ਾਨੇ ਅਤੇ ਪਾਵਨ ਗ੍ਰੰਥਾਂ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੇ ਹਾਈ ਕੋਰਟ ਵਿਚ ਕਿਹਾ ਕਿ ਇਹ ਸਾਰਾ ਕੁਝ ਸ਼੍ਰੋਮਣੀ ਕਮੇਟੀ ਕੋਲ ਮੌਜੂਦ ਹੈ। ਇਸ ’ਤੇ ਅੰਤ੍ਰਿਗ ਕਮੇਟੀ ਵਿਚ ਵਿਰੋਧੀ ਧਿਰ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵੇ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪੱਤਰ ਲਿਖ ਕੇ ਉਨ੍ਹਾਂ ਦੁਰਲੱਭ ਤੇ ਪਾਵਨ ਗ੍ਰੰਥਾਂ ਅਤੇ ਇਤਿਹਾਸਕ ਖਰੜਿਆਂ ਦੇ ਦਰਸ਼ਨ ਕਰਾਵਾਉਣ ਦੀ ਮੰਗ ਕੀਤੀ ਹੈ