ਪੱਤਰ ਪ੍ਰੇਰਕ
ਬਨੂੜ, 11 ਮਾਰਚ
ਬਨੂੜ ਖੇਤਰ ਦੇ ਪਿੰਡਾਂ ਵਿੱਚ ਕਣਕ ਦੀ ਫ਼ਸਲ ਉੱਤੇ ਪੀਲੀ ਕੁੰਗੀ ਦਾ ਹਮਲਾ ਸਾਹਮਣੇ ਆਇਆ ਹੈ। ਅਨੇਕਾਂ ਪਿੰਡਾਂ ਵਿੱਚ ਕਣਕ ਤੇ ਪੀਲੀ ਕੁੰਗੀ ਨੇ ਦਸਤਕ ਦਿੱਤੀ ਹੈ, ਜਿਸ ਮਗਰੋਂ ਖੇਤੀਬਾੜੀ ਵਿਭਾਗ ਵਿੱਚ ਵੀ ਹਰਕਤ ਵਿੱਚ ਆ ਗਿਆ ਹੈ। ਵਿਭਾਗ ਨੇ ਕਿਸਾਨਾਂ ਨੂੰ ਪੀਲੀ ਕੁੰਗੀ ਨੂੰ ਗੰਭੀਰਤਾ ਨਾਲ ਲੈਣ ਦੀ ਸਲਾਹ ਦਿੰਦਿਆਂ ਦਵਾਈ ਦੇ ਸਪਰੇਅ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਪੀਲੀ ਕੁੰਗੀ ਦੀ ਰੋਕਥਾਮ ਲਈ ਲੋੜੀਂਦੀ ਦਵਾਈ ਮੁਫ਼ਤ ਮਹੁੱਈਆ ਕਰਾਏ ਜਾਣ ਦੀ ਮੰਗ ਕੀਤੀ ਹੈ।
ਪਿੰਡ ਮਨੌਲੀ ਸੂਰਤ ਵਿਖੇ ਅੱਜ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ ਰਾਜੇਸ਼ ਕੁਮਾਰ ਰਹੇਜਾ ਦੀਆਂ ਹਦਾਇਤਾਂ ਉੱਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸੰਦੀਪ ਕੁਮਾਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪੀਲੀ ਕੁੰਗੀ ਤੋਂ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗੀ ਟੀਮ ਨੇ ਖੇਤਾਂ ਵਿੱਚ ਜਾ ਕੇ ਪੀਲੀ ਕੁੰਗੀ ਤੋਂ ਪ੍ਰਭਾਵਿਤ ਕਣਕ ਦੀ ਫਸਲ ਦਾ ਮੁਆਇਨਾ ਵੀ ਕੀਤਾ। ਡਾ ਸੰਦੀਪ ਕੁਮਾਰ, ਡਾ ਜਸਵਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਕੁੱਝ ਖੇਤਾਂ ਵਿੱਚ ਪੀਲੀ ਕੁੰਗੀ ਪਾਈ ਗਈ ਹੈ।
ਡਾ ਸੰਦੀਪ ਕੁਮਾਰ, ਡਾ ਜਸਵਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਕੁੱਝ ਖੇਤਾਂ ਵਿੱਚ ਪੀਲੀ ਕੁੰਗੀ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਕਣਕ ਉੱਤੇ 120 ਗ੍ਰਾਮ ਨਟੀਵੋ ਦਵਾਈ 200 ਲਿਟਰ ਪਾਣੀ ਵਿੱਚ ਘੋਲ ਕੇ ਸਪਰੇਅ ਕਰਨ। ਉਨ੍ਹਾਂ ਕਿਸਾਨਾਂ ਨੂੰ ਐਕਟਾਰਾ 20 ਗ੍ਰਾਮ ਪ੍ਰਤੀ ਏਕੜ 100 ਲਿਟਰ ਵਿੱਚ ਪਾਣੀ ਘੋਲ ਕਿ ਸਪਰੇਅ ਕਰਨ ਦੀ ਸ਼ਿਫਾਰਸ ਵੀ ਕੀਤੀ।