ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੰਡੀਗੜ੍ਹ ਵਿੱਚ 100 ਤੋਂ ਵੱਧ ਥਾਵਾਂ ’ਤੇ ਯੋਗ ਦਿਵਸ ਮਨਾਇਆ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ’ਤੇ ਜ਼ੋਰ
Advertisement

ਕੁਲਦੀਪ ਸਿੰਘ

ਚੰਡੀਗੜ੍ਹ, 21 ਜੂਨ

Advertisement

ਚੰਡੀਗੜ੍ਹ ਦੇ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸ੍ਰੀ ਕਟਾਰੀਆ ਨੇ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਯੋਗ ਹੁਣ ਸਿਰਫ਼ ਕਸਰਤ ਨਹੀਂ ਰਿਹਾ ਬਲਕਿ ਇਹ ਇੱਕ ਲੋਕ ਲਹਿਰ ਬਣ ਗਿਆ ਹੈ।

ਸਮਾਰੋਹ ਦੌਰਾਨ ਸ੍ਰੀ ਕਟਾਰੀਆ ਨੇ ਸਮਾਗਮ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਾ ਮੁਕਤ ਚੰਡੀਗੜ੍ਹ ਲਈ ਸਹੁੰ ਚੁੱਕਵਾਈ। ਇਸ ਦੌਰਾਨ ਹਾਜ਼ਰ ਲੋਕਾਂ ਨੇ ਹੱਥ ਖੜ੍ਹੇ ਕਰ ਕੇ ਤੇ ਇੱਕ ਆਵਾਜ਼ ਵਿੱਚ ਨਸ਼ੇ ਖ਼ਤਮ ਕਰਨ ਅਤੇ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਬਣਾਉਣ ਦੀ ਸਹੁੰ ਚੁੱਕੀ। ਸ਼ਹਿਰ ਭਰ ਵਿੱਚ ਲਗਪਗ 100 ਵੱਖ-ਵੱਖ ਥਾਵਾਂ ’ਤੇ ਸਮਾਗਮ ਕਰਵਾਏ ਗਏ।

ਇਸ ਮੌਕੇ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ, ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਸਕੱਤਰ ਦੀਪਰਵਾ ਲਾਕੜਾ, ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ, ਨਿਗਮ ਕਮਿਸ਼ਨਰ ਅਮਿਤ ਕੁਮਾਰ, ਸਿਹਤ ਸਕੱਤਰ ਅਜੈ ਚਗਤੀ ਆਦਿ ਨੇ ਸ਼ਮੂਲੀਅਤ ਕੀਤੀ।

ਵੱਖ-ਵੱਖ ਖੇਤਰਾਂ ਦੇ ਲਗਪਗ 2000 ਭਾਗੀਦਾਰਾਂ ਦੇ ਸ਼ਮੂਲੀਅਤ ਕੀਤੀ। ਆਯੂਸ਼ ਡਾਇਰੈਕਟੋਰੇਟ, ਸੈਰ-ਸਪਾਟਾ ਵਿਭਾਗ, ਕੇਂਦਰ ਸਰਕਾਰ ਦੇ ਵਿਭਾਗਾਂ, ਸਰਕਾਰੀ ਯੋਗਾ ਸਿੱਖਿਆ ਅਤੇ ਸਿਹਤ ਕਾਲਜ ਸੈਕਟਰ-23 ਸਣੇ ਹੋਰ ਸਰਕਾਰੀ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਰਟ ਆਫ ਲਿਵਿੰਗ, ਪਤੰਜਲੀ, ਭਾਰਤੀ ਯੋਗ ਸੰਸਥਾਨ, ਜੀਆਰਆਈਆਈਡੀ, ਖੇਲਸ਼ਾਲਾ, ਯੋਗਾ ਫੈੱਡਰੇਸ਼ਨ ਆਫ ਇੰਡੀਆ, ਚੰਡੀਗੜ੍ਹ ਯੋਗਾ ਐਸੋਸੀਏਸ਼ਨ ਅਤੇ ਚੰਡੀਗੜ੍ਹ ਯੋਗਾ ਸਭਾ ਵਰਗੀਆਂ ਸੰਸਥਾਵਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਆਸਣ ਕੀਤੇ।

ਚੰਡੀਗੜ੍ਹ ਦੇ ਰੌਕ ਗਾਰਡਨ ਵਿੱਚ ਵੀ ਯੋਗ ਦਿਵਸ ਮਨਾਇਆ ਗਿਆ। ਇਸ ਵਿੱਚ ਆਂਗਣਵਾੜੀ ਅਤੇ ਕਰੈਚ ਵਰਕਰਾਂ, ਸੀਸੀਆਈ ਬੱਚਿਆਂ ਅਤੇ ਸਮਾਜ ਭਲਾਈ ਅਧਿਕਾਰੀਆਂ ਸਣੇ 1500 ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਮੁੱਖ ਮਹਿਮਾਨ ਅਨੁਰਾਧਾ ਚਗਤੀ, ਸ਼ਿਪਰਾ ਬਾਂਸਲ ਅਤੇ ਡਾ. ਪਾਲਿਕਾ ਅਰੋੜਾ ਨੇ ਯੋਗ ਦੀ ਮਹੱਤਤਾ ਬਾਰੇ ਦੱਸਿਆ।

Advertisement