ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਯੋਗ ਦਿਵਸ: ਸਰਕਾਰੀ ਕਾਲਜ ਰੂਪਨਗਰ ’ਚ ਸਮਾਗਮ 21 ਨੂੰ

ਜਗਮੋਹਨ ਸਿੰਘ ਰੂਪਨਗਰ, 18 ਜੂਨ ਕੌਮਾਂਤਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿੱਚ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਅਧਿਕਾਰੀਆਂ ਨਾਲ...
Advertisement

ਜਗਮੋਹਨ ਸਿੰਘ

ਰੂਪਨਗਰ, 18 ਜੂਨ

Advertisement

ਕੌਮਾਂਤਰੀ ਯੋਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ ਨੂੰ ਸਰਕਾਰੀ ਕਾਲਜ ਰੂਪਨਗਰ ਵਿੱਚ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਏਡੀਸੀ ਨੇ ਇਸ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਨਿਰਧਾਰਿਤ ਕੀਤੀਆਂ। ਉਨ੍ਹਾਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਸਣੇ ਲੋਕਾਂ ਨੂੰ ਸਮਾਗਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਸ੍ਰੀਮਤੀ ਗਰੇਵਾਲ ਨੇ ਇਸ ਸਮਾਗਮ ਵਿੱਚ ਪੇਂਡੂ ਖੇਤਰ ਦੇ ਵਸਨੀਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ, ਬਲਾਕ ਸਮਿਤੀਆਂ ਦੇ ਮੈਂਬਰਾਂ, ਪੰਚਾਇਤ ਸਮਿਤੀਆਂ ਦੇ ਮੈਂਬਰਾਂ ਅਤੇ ਪਿੰਡਾ ਦੀਆਂ ਪੰਚਾਇਤਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰ ਕੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹੋਰ ਸੰਭਵ ਯਤਨ ਕੀਤੇ ਜਾਣ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐੱਸਡੀਐੱਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਤਹਿਸੀਲਦਾਰ ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।

Advertisement