ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਕਤੂਬਰ
ਯੂਟੀ ਪ੍ਰਸ਼ਾਸਨ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸ਼ੁਰੂ ਕੀਤੇ ਸਾਈਕਲ ਚੋਰੀ ਕਰਦਿਆਂ ਪੁਲੀਸ ਨੇ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ 21 ਸਾਲਾ ਟੁਨਟੁਨ ਵਾਸੀ ਬਿਹਾਰ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-39 ਦੀ ਪੁਲੀਸ ਨੇ ਕੀਤੀ ਹੈ। ਚੰਡੀਗੜ੍ਹ ਪੁਲੀਸ ਦਾ ਜਵਾਨ ਅਮਰੀਕ ਸਿੰਘ ਰਾਤ ਸਮੇਂ ਸੈਕਟਰ 37 ਅਤੇ 38 ’ਚ ਪੀਸੀਆਰ ’ਤੇ ਡਿਊਟੀ ਦੇ ਰਿਹਾ ਸੀ, ਜਿਸ ਨੇ ਰਾਤ ਸਮੇਂ ਮੁਲਜ਼ਮ ਨੂੰ ਸਮਾਰਟ ਬਾਈਕ ਨੂੰ ਪੈਦਲ ਲੈ ਕੇ ਜਾਂਦੇ ਦੇਖਿਆ। ਪੁਲੀਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।