ਡੇਂਗੂ ਪੀੜਤ ਨੌਜਵਾਨ ਦੀ ਮੌਤ

ਡੇਂਗੂ ਪੀੜਤ ਨੌਜਵਾਨ ਦੀ ਮੌਤ

ਕਰਮਜੀਤ ਸਿੰਘ ਚਿੱਲਾ

ਬਨੂੜ, 15 ਅਕਤੂਬਰ 

ਇਥੋਂ ਦੇ ਵਾਰਡ ਨੰਬਰ-6 ਦੇ ਵਸਨੀਕ ਦਿਲਪ੍ਰੀਤ ਸਿੰਘ ਅਸੀਸ (13) ਦੀ ਬੀਤੀ ਰਾਤ ਮੌਤ ਹੋ ਗਈ। ਉਹ ਦੋ ਦਿਨਾਂ ਤੋਂ ਬਿਮਾਰ ਸੀ ਤੇ ਉਸ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਸੀ। ਉਸ ਦੀ ਮਾਂ ਦੀ ਪਿਛਲੇ ਵਰ੍ਹੇ ਨਵੰਬਰ ਵਿੱਚ ਕੈਂਸਰ ਕਾਰਨ ਮੌਤ ਹੋਈ ਸੀ। 

ਪ੍ਰਾਪਤ ਜਾਣਕਾਰੀ ਅਨੁਸਾਰ ਦਿਲਪ੍ਰੀਤ ਨੂੰ ਪਹਿਲਾਂ ਸਥਾਨਕ ਡਾਕਟਰਾਂ ਤੋਂ ਦਵਾਈ ਦਿਵਾਈ ਗਈ। ਹਾਲਤ ਵਿਗੜਨ ’ਤੇ ਉਸ ਨੂੰ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਵੱਲੋਂ ਲੈਬਾਰਟਰੀ ਵਿੱਚ ਕਰਵਾਏ ਟੈਸਟਾਂ ਵਿੱਚ ਉਸ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਤੇ ਬੀਤੀ ਰਾਤ ਉਸ ਨੇ ਦਮ ਤੋੜ ਦਿੱਤਾ। ਅੱਜ ਦੁਪਹਿਰ ਸਮੇਂ ਦਿਲਪ੍ਰੀਤ ਸਿੰਘ ਅਸੀਸ ਦਾ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਵਸਨੀਕਾਂ ਨੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਵੰਡਾਇਆ।

ਬਨੂੜ ਖੇਤਰ ਵਿੱਚ ਫੋਗਿੰਗ ਕਰਵਾਉਣ ਦੀ ਮੰਗ: ਬਨੂੜ ਖੇਤਰ ਵਿੱਚ ਡੇਂਗੂ ਕਾਰਨ ਇਹ ਤੀਜੀ ਮੌਤ ਹੈ। ਇਸ ਤੋਂ ਪਹਿਲਾਂ ਮਨੌਲੀ ਸੂਰਤ ਦੇ ਪੁਲੀਸ ਵਿਭਾਗ ਦੇ ਹੌਲਦਾਰ ਅਤੇ ਪਿੰਡ ਕਰਾਲਾ ਦੀ ਇੱਕ ਮਹਿਲਾ ਦੀ ਡੇਂਗੂ ਨਾਲ ਮੌਤ ਹੋ ਚੁੱਕੀ ਹੈ। ਇਲਾਕੇ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਫੋਗਿੰਗ ਕਰਵਾਉਣ ਦੀ ਮੰਗ ਕੀਤੀ ਹੈ। 

ਮੋਟੇਮਾਜਰਾ ਵਾਸੀ ਨੇ ਵੀ ਡੇਂਗੂ ਕਾਰਨ ਤੋੜਿਆ ਦਮ

ਪਿੰਡ ਮੋਟੇਮਾਜਰਾ ਦੇ ਧਰਮਿੰਦਰ ਸਿੰਘ (30) ਦੀ ਵੀ ਬੁਖਾਰ ਨੇ ਜਾਨ ਲੈ ਲਈ ਹੈ। ਉਹ ਪਿਛਲੇ ਤਿੰਨ-ਚਾਰ ਦਿਨ ਤੋਂ ਬਿਮਾਰ ਸੀ ਤੇ ਪੀਜੀਆਈ ਵਿੱਚ ਜ਼ੇਰੇ ਇਲਾਜ ਸੀ। ਪਿੰਡ ਵਾਸੀਆਂ ਅਨੁਸਾਰ ਉਸ ਦੇ ਪਲੇਟਲੈੱਟਸ ਕਾਫ਼ੀ ਘੱਟ ਗਏ ਸਨ। ਉਸ ਨੂੰ ਪਹਿਲਾਂ ਬਨੂੜ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਫਿਰ ਰਾਜਪੁਰਾ ਵੀ ਉਸ ਦਾ ਇਲਾਜ ਕਰਵਾਇਆ ਗਿਆ। ਉਹ ਦੋ ਬੱਚਿਆਂ ਦਾ ਪਿਤਾ ਸੀ। ਸਰਪੰਚ ਫ਼ਕੀਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਦੀ ਮੌਤ ਡੇਂਗੂ ਕਾਰਨ ਹੋਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਖੇਤੀ ਕਾਨੂੰਨ ਵਾਪਸੀ ਬਿੱਲ ਅੱਜ ਹੋਵੇਗਾ ਪੇਸ਼

ਵਿਰੋਧੀ ਧਿਰ ਨੇ ਐੱਮਐੱਸਪੀ ਬਾਰੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਓਮੀਕਰੋਨ ਦੇ ਸੰਭਾਵੀ ਖਤਰੇ ਤੋਂ ਰਾਜਾਂ ਨੂੰ ਚੌਕਸ ਕੀਤਾ

ਸਿਹਤ ਮੰਤਰਾਲੇ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ...

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਮੁੰਬਈ ਮਹਾਪੰਚਾਿੲਤ: ਕਿਸਾਨਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਮੰਗ

ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਐੱਮਐੱਸਪੀ ਅਤੇ ਹੋਰ ਮੰਗਾਂ ਮੰਨਣ ਲ...

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਸ਼ਹਿਰ

View All