ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਰ ਸਵਾਰਾਂ ਵੱਲੋਂ ਨੌਜਵਾਨ ਦੀ ਹੱਤਿਆ

ਟਿੰਬਰ ਮਾਰਕੀਟ ਨੇੜੇ ਹਮਲਾਵਰਾਂ ਨੇ ਪੰਜ ਗੋਲੀਆਂ ਚਲਾਈਆਂ; ਜਿਮ ਤੋਂ ਘਰ ਜਾ ਰਿਹਾ ਸੀ ਨੌਜਵਾਨ
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪ੍ਰਦੀਪ ਤਿਵਾੜੀ
Advertisement

ਇੱਥੋਂ ਦੇ ਸੈਕਟਰ-26 ਸਥਿਤ ਟਿੰਬਰ ਮਾਰਕੀਟ ਨੇੜੇ ਅੱਜ ਦੇਰ ਸ਼ਾਮ ਨੂੰ ਇੱਕ ਕਾਰ ਸਵਾਰ ਨੌਜਵਾਨ ਦੀ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਪਛਾਣ ਇੰਦਰਪ੍ਰੀਤ ਪੈਰੀ ਵਾਸੀ ਸੈਕਟਰ-33 ਵਜੋਂ ਹੋਈ ਹੈ। ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਪੈਰੀ ਅੱਜ ਸ਼ਾਮ ਸਮੇਂ ਕਾਰ ਵਿੱਚ ਸਵਾਰ ਹੋ ਕੇ ਜਿਮ ਤੋਂ ਘਰ ਜਾ ਰਿਹਾ ਸੀ। ਜਦੋਂ ਉਹ ਟਿੰਬਰ ਮਾਰਕੀਟ ਨੇੜੇ ਪਹੁੰਚਿਆ ਤਾਂ ਕਾਰ ਵਿੱਚ ਸਵਾਰ 4-5 ਜਣਿਆਂ ਨੇ ਉਸ ਦੀ ਗੱਡੀ ਅੱਗੇ ਕਾਰ ਲਗਾ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨੌਜਵਾਨਾਂ ਨੇ ਉਸ ਦੀ ਕਾਰ ’ਤੇ ਪੰਜ ਗੋਲੀਆਂ ਚਲਾਈਆਂ, ਜਿਸ ਵਿੱਚੋਂ ਦੋ ਗੋਲੀਆਂ ਪੈਰੀ ਦੇ ਲੱਗੀਆਂ। ਘਟਨਾ ਤੋਂ ਤੁਰੰਤ ਬਾਅਦ ਪੈਰੀ ਨੂੰ ਪੀ ਜੀ ਆਈ ਚੰਡੀਗੜ੍ਹ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਪੈਰੀ ਦਾ ਪਿਛਲੇ ਮਹੀਨੇ ਅਕਤੂਬਰ ਵਿੱਚ ਹੀ ਵਿਆਹ ਹੋਇਆ ਸੀ। ਘਟਨਾ ਤੋਂ ਤੁਰੰਤ ਬਾਅਦ ਐੱਸ ਐੱਸ ਪੀ ਕੰਵਰਦੀਪ ਕੌਰ, ਡੀ ਐੱਸ ਪੀ ਚਰਨਜੀਤ ਸਿੰਘ ਅਤੇ ਹੋਰਨਾਂ ਪੁਲੀਸ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਸੀ ਸੀ ਟੀ ਵੀ ਕੈਮਰੇ ਖੰਘਾਲ ਰਹੀ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਪੈਰੀ ਦਾ ਵੀ ਪਿਛੋਕੜ ਖੰਘਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੈਰੀ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਵਧੇਰੇ ਸਰਗਰਮ ਰਿਹਾ ਹੈ, ਜੋ ਕਿ ਪਹਿਲਾਂ ਸੋਪੂ ਨਾਲ ਜੁੜਿਆ ਹੋਇਆ ਸੀ।

Advertisement

ਸ਼ਹਿਰ ਵਿੱਚ ਚੌਕਸੀ ਵਧਾਈ

ਚੰਡੀਗੜ੍ਹ ਦੀ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਕਿਹਾ ਕਿ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੀ ਸੀ ਸੀ ਟੀ ਵੀ ਫੁਟੇਜ ਖੰਗਾਲੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

Advertisement
Show comments