ਚੰਡੀਗੜ੍ਹ: ਫੈਦਾਂ ਬੈਰੀਅਰ ਨਜ਼ਦੀਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਮਿਸ਼ਰਾ ਵਾਸੀ ਸੈਕਟਰ 47 ਡੀ ਵਜੋਂ ਹੋਈ ਹੈ। ਥਾਣਾ ਸੈਕਟਰ 49 ਦੀ ਪੁਲੀਸ ਨੇ ਕਾਰ ਚਾਲਕ ਚਮਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਸੈਕਟਰ 47 ਵਾਸੀ ਔਰਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਵੱਖਰੇ ਹਾਦਸੇ ਦੌਰਾਨ ਐਕਟਿਵਾ ਦੀ ਮੋਟਰਸਾਈਕਲ ਵਿੱਚ ਟੱਕਰ ਵੱਜਣ ਕਾਰਨ ਦੋਵੇਂ ਜਣੇ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਸੈਕਟਰ 32 ਦੇ ਹਸਪਤਾਲ ਭਰਤੀ ਕਰਵਾਇਆ ਗਿਆ। ਪੀੜਤਾ ਦੀ ਪਛਾਣ ਐਕਟਿਵਾ ਚਾਲਕ ਦੀਪਕ ਅਤੇ ਮੋਟਰਸਾਈਕਲ ਚਾਲਕ ਪਰਮਜੀਤ ਸਿੰਘ ਵਜੋਂ ਹੋਈ ਹੈ। ਥਾਣਾ ਸੈਕਟਰ 31 ਦੀ ਪੁਲੀਸ ਨੇ ਐਕਟਿਵਾ ਸਵਾਰ ਦੀਪਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਟਨਸ