ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੇਸੀ ਕੱਟਾ ਤੇ ਜ਼ਿੰਦਾ ਕਾਰਤੂਸਾਂ ਸਣੇ ਨੌਜਵਾਨ ਗ੍ਰਿਫ਼ਤਾਰ

ਪੀ.ਪੀ. ਵਰਮਾ ਪੰਚਕੂਲਾ, 4 ਜੁਲਾਈ ਇਥੇ ਕ੍ਰਾਈਮ ਬ੍ਰਾਂਚ ਸੈਕਟਰ-26 ਪੰਚਕੂਲਾ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਉਦੋਂ ਕੀਤੀ ਗਈ, ਜਦੋਂ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਪਿੰਡ...
Advertisement

ਪੀ.ਪੀ. ਵਰਮਾ

ਪੰਚਕੂਲਾ, 4 ਜੁਲਾਈ

Advertisement

ਇਥੇ ਕ੍ਰਾਈਮ ਬ੍ਰਾਂਚ ਸੈਕਟਰ-26 ਪੰਚਕੂਲਾ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਨੂੰ ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਉਦੋਂ ਕੀਤੀ ਗਈ, ਜਦੋਂ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨੌਜਵਾਨ ਪਿੰਡ ਬਾਗਵਾਲਾ ਨੂੰ ਜਾਣ ਵਾਲੀ ਸੜਕ ’ਤੇ ਸ਼ੱਕੀ ਹਾਲਤ ਵਿੱਚ ਖੜ੍ਹਾ ਹੈ ਅਤੇ ਉਸ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਦਾ ਸ਼ੱਕ ਹੈ। ਸੂਚਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕ੍ਰਾਈਮ ਬ੍ਰਾਂਚ-26 ਦੇ ਇੰਚਾਰਜ ਇੰਸਪੈਕਟਰ ਦਲੀਪ ਸਿੰਘ ਤੁਰੰਤ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਮੌਕੇ ’ਤੇ ਮੌਜੂਦ ਨੌਜਵਾਨ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਮੁਹੰਮਦ ਕੈਫ (20) ਵਜੋਂ ਹੋਈ। ਨੌਜਵਾਨ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਦੇਸੀ ਕੱਟਾ ਤੇ ਰੌਂਦ ਬਰਾਮਦ ਹੋਏ। ਇਸ ਸਬੰਧੀ ਰਾਏਪੁਰ ਰਾਣੀ ਥਾਣੇ ਵਿੱਚ ਆਰਮਜ਼ ਐਕਟ ਦੀ ਧਾਰਾ 25(1)(a) ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Advertisement